ਅਟਵਾਲ ਨੇ ਲੋਕਸਭਾ ਚੋਣ ਵਿੱਚ ਉਨ੍ਹਾਂ ਦੀ ਮੁਹਿੰਮ ਦਾ ਹਿੱਸਾ ਬਣੇ ਭਾਜਪਾ ਆਗੂਆਂ, ਵਰਕਰਾਂ ਅਤੇ ਜਨਤਾ ਦਾ ਕੀਤਾ ਧੰਨਵਾਦ।
ਜਲੰਧਰ, 11 ਮਈ (ਸੁਨੀਲ ਕੁਮਾਰ ) : ਅੱਜ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੇ ਭਾਰਤੀ ਜਨਤਾ ਪਾਰਟੀ ਦੇ ਕੌਮੀ, ਸੂਬਾਈ ਅਤੇ ਜ਼ਿਲ੍ਹਾ ਪੱਧਰ ‘ਤੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਦਾ ਜਲੰਧਰ ‘ਚ ਲੋਕਸਭਾ ਜਿਮਣੀ ਚੋਣ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਕੀਤੀ ਗਈ ਸਖ਼ਤ ਮਿਹਨਤ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਚੋਣ ਵਿੱਚ ਸਾਰਿਆਂ ਨੇ ਮੇਰਾ ਦਿਲੋਂ ਸਾਥ ਦਿੱਤਾ ਅਤੇ ਮੇਰੀ ਚੋਣ ਮੁਹਿੰਮ ਦੇ ਹਿੱਸੇ ਵਜੋਂ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਸੱਦੇ ‘ਤੇ ਸ਼ੁਰੂ ਕੀਤੀ ਗਈ ਮਹਾਨ ਸੰਪਰਕ ਮੁਹਿੰਮ ਤਹਿਤ ਭਾਜਪਾ ਦੀ ਲੋਕਸਭਾ ਹਲਕੇ ਵਿੱਚ ਪੰਜਾਬ ਪ੍ਰਤੀ ਸੋਚ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹਰ ਘਰ ਤੱਕ ਪਹੁੰਚਾਇਆ ਹੈ, ਜਿਸ ਲਈ ਮੈਂ ਆਪ ਸਭ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।
ਇੰਦਰ ਇਕਬਾਲ ਸਿੰਘ ਅਟਵਾਲ ਨੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਜਲੰਧਰ ਲੋਕ ਸਭਾ ਦੇ ਸਮੂਹ ਵਰਕਰਾਂ ਅਤੇ ਸਮੂਹ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜੋ ਚੋਣ ਪ੍ਰਚਾਰ ਦੌਰਾਨ ਮੇਰੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹੇ। ਉਨ੍ਹਾਂ ਕਿਹਾ ਕਿ ਜਲੰਧਰ ਲੋਕ ਸਭਾ ਹਲਕੇ ਦੇ ਲੋਕਾਂ ਦੇ ਭਰਵੇਂ ਸਮਰਥਨ ਨਾਲ ਭਾਜਪਾ ਦੀ ਜਿੱਤ ਯਕੀਨੀ ਹੈ ਅਤੇ ਇਹ ਸਿਰਫ਼ ਸ਼ੁਰੂਆਤ ਹੈ। ਇਸ ਜਿੱਤ ਤੋਂ ਬਾਅਦ ਭਾਜਪਾ ਜਲੰਧਰ ਲੋਕ ਸਭਾ ਦੇ ਵਿਕਾਸ ਦੀ ਨਵੀਂ ਗਾਥਾ ਲਿਖੇਗੀ।