ਫਗਵਾੜਾ 26ਜੂਨ (ਸੁਨੀਲ ਕੁਮਾਰ ) ਦਰਜਾਚਾਰ ਕਰਮਚਾਰੀ ਐਸੋਸੀਏਸ਼ਨ (ਸਿੱਖਿਆ ਵਿਭਾਗ) ਪੰਜਾਬ ਦਾ ਵਫ਼ਦ ਵਿਜੇ ਪਾਲ ਬਿਲਾਸਪੁਰ ਦੀ ਪ੍ਰਧਾਨਗੀ ਹੇਠ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ) ਕਪੂਰਥਲਾ ਸ੍ਰ: ਬਿਕਰਮਜੀਤ ਸਿੰਘ ਥਿੰਦ ਨੂੰ ਮਿਲਿਆ ਅਤੇ ਜਥੇਬੰਦੀ ਵੱਲੋਂ ਉਹਨਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਜ਼ਿਲੇ ਵਿੱਚ ਦਰਜਾਚਾਰ ਕਰਮਚਾਰੀਆਂ ਨੂੰ ਆ ਰਹੀਆਂ ਸੱਮਸਿਆਵਾਂ ਤੋਂ ਜਾਣੂ ਕਰਵਾਇਆ ਅਤੇ ਦਰਜਾਚਾਰ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਬਾਰੇ ਵੀ ਜਾਣੂ ਕਰਵਾਇਆ ਇਸ ਸਮੇਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਜਥੇਬੰਦੀ ਨੂੰ ਭਰੋਸਾ ਦਿਵਾਇਆ ਕਿ ਦਰਜਾਚਾਰ ਕਰਮਚਾਰੀਆਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਵਾਇਆ ਜਾਵੇਗਾ ਇਸ ਸਮੇਂ ਬਿਲਾਸਪੁਰ ਨੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਧੰਨਵਾਦ ਕੀਤਾ ਇਸ ਮੌਕੇ: ਗੁਰਸੇਵਕ ਸਿੰਘ ਜ਼ਿਲ੍ਹਾ ਪ੍ਰਧਾਨ ਸੰਗਰੂਰ, ਕਪਿਲ ਕਪੂਰਥਲਾ ਡੀ ਈ ਉ ਦਫ਼ਤਰ, ਜਗਜੀਤ ਸਿੰਘ ਫਗਵਾੜਾ, ਕਰਮਜੀਤ ਸਿੰਘ ਕਪੂਰਥਲਾ, ਤਰਸੇਮ ਸਿੰਘ ਕਪੂਰਥਲਾ ਆਦਿ ਆਗੂ ਅਤੇ ਕਰਮਚਾਰੀ ਹਾਜਰ ਸਨ

Leave a Reply

Your email address will not be published. Required fields are marked *