ਪੰਜਾਬ ਵਿਜੀਲੈਂਸ ਬਿਊਰੋ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਵੱਲੋਂ ਐਕੁਆਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਸਬੰਧੀ

ਪੰਜਾਬ ਵਿਜੀਲੈਂਸ ਬਿਊਰੋ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਵੱਲੋਂ ਐਕੁਆਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ

 

ਪੰਜਾਬ 10ਜੁਲਾਈ (ਬਿਊਰੋ)ਪੰਜਾਬ ਵਿਜੀਲੈਂਸ ਬਿਊਰੋ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਵੱਲੋਂ ਐਕੁਆਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਇੱਕ ਐਨ.ਆਰ.ਆਈ. ਤੋਂ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਆਰ.ਓ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਦੋ ਮੁਲਾਜ਼ਮਾਂ ਅਤੇ ਦੋ ਪ੍ਰਾਈਵੇਟ ਵਿਅਕਤੀਆਂ ਸਮੇਤ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਟਵਾਰੀ ਰਾਮ ਸਿੰਘ ਅਤੇ ਕਲਰਕ ਨਰੇਸ਼ ਕੁਮਾਰ, ਜੋ ਡੀ.ਆਰ.ਓ. ਦਫ਼ਤਰ ਲੁਧਿਆਣਾ ਵਿਖੇ ਤਾਇਨਾਤ ਹਨ ਅਤੇ ਸੀ.ਈ.ਆਈ.ਜੀ.ਏ.ਐਲ.ਐਲ. ਇੰਡੀਆ ਲਿਮਟਿਡ ਦੇ ਦੋ ਕਰਮਚਾਰੀਆਂ ਲਾਇਜ਼ਨਿੰਗ ਅਫ਼ਸਰ ਹਰਕੀਰਤ ਸਿੰਘ ਬੇਦੀ ਅਤੇ ਤਹਿੰਦਰ ਸਿੰਘ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਸੀ.ਈ.ਆਈ.ਜੀ.ਏ.ਐਲ.ਐਲ. ਇੰਡੀਆ ਲਿਮਟਿਡ ਦਾ ਐਨ.ਐਚ.ਏ.ਆਈ. ਨਾਲ ਕੰਮਕਾਜ ਸਬੰਧੀ ਸਮਝੌਤਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੂੰ ਐਨ.ਆਰ.ਆਈ. ਯਾਦਵਿੰਦਰ ਸਿੰਘ ਵਾਸੀ ਘਵੱਦੀ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ 6 ਕਨਾਲਾਂ ਖੇਤੀਬਾੜੀ ਵਾਲੀ ਜ਼ਮੀਨ ਦਿੱਲੀ-ਕਟੜਾ ਐਕਸਪ੍ਰੈਸ ਹਾਈਵੇਅ ਲਈ ਐਕੁਆਇਰ ਕੀਤੀ ਗਈ ਹੈ, ਜਿਸ ਦਾ 49 ਲੱਖ ਰੁਪਏ ਮੁਆਵਜ਼ਾ ਬਣਦਾ ਹੈ। ਉਸ ਵੱਲੋਂ ਮੁਆਵਜ਼ੇ ਸਬੰਧੀ ਫਾਈਲ 22 ਮਈ, 2023 ਨੂੰ ਡੀ.ਆਰ.ਓ. ਲੁਧਿਆਣਾ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਈ ਗਈ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਕਰੀਬ ਇੱਕ ਮਹੀਨਾ ਪਹਿਲਾਂ ਐਨ.ਐਚ.ਏ.ਆਈ. ਨੇ ਜ਼ਮੀਨ ਦੀ ਨਿਸ਼ਾਨਦੇਹੀ ਕਰਕੇ ਬੁਰਜੀਆਂ ਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਜਦੋਂ ਉਸ ਨੇ ਇਤਰਾਜ਼ ਕਰਦਿਆਂ ਪਹਿਲਾਂ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਨ ਲਈ ਕਿਹਾ ਤਾਂ ਇੱਕ ਜੇ.ਸੀ.ਬੀ. ਡਰਾਈਵਰ ਨੇ ਉਸ ਨੂੰ ਮਹਿੰਦਰ ਦਾ ਨੰਬਰ ਦਿੱਤਾ, ਜਿਸ ਨੇ ਮੁਆਵਜ਼ੇ ਲਈ ਅੱਗੇ ਹਰਕੀਰਤ ਬੇਦੀ ਨਾਲ ਸੰਪਰਕ ਕਰਨ ਲਈ ਕਿਹਾ। ਹਰਕੀਰਤ ਬੇਦੀ ਨੇ ਉਸਨੂੰ ਡੀ.ਆਰ.ਓ. ਦਫ਼ਤਰ ਤੋਂ 2-3 ਦਿਨਾਂ ਅੰਦਰ ਮੁਆ

Leave a Reply

Your email address will not be published. Required fields are marked *