ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਪੰਜਾਬ ਵਿੱਚ ਹੜ੍ਹ ਇੱਕ ਸੋਚੀ ਸਮਝੀ ਸਾਜਿਸ਼

ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਪੰਜਾਬ ਵਿੱਚ ਹੜ੍ਹ ਇੱਕ ਸੋਚੀ ਸਮਝੀ ਸਾਜਿਸ਼

ਪੰਜਾਬ 14ਜੁਲਾਈ (ਬਿਊਰੋ)ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ, ਕੇਂਦਰ ਤੇ ਪੰਜਾਬ ਦੀ ਆਮ ਆਦਮੀ ਸਰਕਾਰ ਰਲ ਕੇ ਚੰਡੀਗੜ੍ਹ ਵਿਚ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਥਾਂ ਦੇਣ ਦੀਆਂ ਸਾਜ਼ਿਸ਼ਾਂ ਘੜ ਰਹੇ ਹਨ ਤੇ ਕਿਹਾ ਕਿ ਇਸ ਸਭ ਦਾ ਮਕਸਦ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਸਿਆਸੀ ਲਾਹਾ ਲੈਣਾ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਫੈਸਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੀਤੇ ਐਲਾਨ ਦੇ ਮੁਤਾਬਕ ਹੈ ਜਿਹਨਾਂ ਨੇ 9 ਜੁਲਾਈ 2022 ਨੂੰ ਜੈਪੁਰ ਵਿਚ ਹੋਈ ਨਾਰਥ ਜ਼ੋਨਲ ਕੌਂਸਲ ਦੀ ਮੀਟਿੰਗ ਵਿਚ ਕਿਹਾ ਸੀ ਕਿ ਯੂ ਟੀ ਵਿਚ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਵਾਸਤੇ ਥਾਂ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਐਲਾਨ ਦਾ ਵਿਰੋਧ ਨਹੀਂ ਕੀਤਾ, ਜਿਸ ਕਾਰਨ ਚੰਡੀਗੜ੍ਹ ’ਤੇ ਪੰਜਾਬ ਦਾ ਹੱਕ ਬਹੁਤ ਕਮਜ਼ੋਰ ਹੋਇਆ ਹੈ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਨੇ ਇਸ ਸੰਵੇਦਨਸ਼ੀਲ ਮਾਮਲੇ ’ਤੇ ਦੋਗਲਾ ਕਿਰਦਾਰ ਨਿਭਾਇਆ ਹੈ ਤੇ ਕਿਹਾ ਕਿ ਜਦੋਂ ਹਰਿਆਣਾ ਨੇ ਪਹਿਲੀਵਾਰ ਇਹ ਤਜਵੀਜ਼ ਤਿਆਰ ਕੀਤੀ ਸੀ ਤਾਂ ਉਸ ਵੇਲੇ ਹੀ ਭਗਵੰਤ ਮਾਨ ਨੇ ਇਸਦਾ ਵਿਰੋਧ ਨਹੀਂ ਕੀਤਾ ਸੀ, ਬਲਕਿ ਉਲਟਾ ਕੇਂਦਰ ਸਰਕਾਰ ਨੂੰ ਆਖਿਆ ਸੀ ਕਿ ਪੰਜਾਬ ਨੂੰ ਵੀ ਵੱਖਰੀ ਵਿਧਾਨ ਸਭਾ ਵਾਸਤੇ ਚੰਡੀਗੜ੍ਹ ਵਿਚ ਵੱਖਰੀ ਥਾਂ ਦਿੱਤੀ ਜਾਵੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦੀ ਇਸ ਮੰਗ ਨਾਲ ਕੇਂਦਰ ਸਰਕਾਰ ਦਾ ਹੌਂਸਲਾ ਵੱਧ ਗਿਆ ਤੇ ਹੁਣ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਵਾਸਤੇ ਥਾਂ ਅਲਾਟ ਕੀਤੀ ਜਾ ਰਹੀ ਹੈ।

ਇਸ ਫੈਸਲੇ ਨੂੰ ਪੰਜਾਬ ਨਾਲ ਘੋਰ ਅਨਿਆਂ ਕਰਾਰ ਦਿੰਦਿਆਂ ਬਾਦਲ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਅਨਿੱਖੜਵਾਂ ਅੰਗ ਹੈ। ਉਹਨਾਂ ਕਿਹਾ ਕਿ ਇਹ ਖਰੜ ਤਹਿਸੀਲ ਅਧੀਨ ਪੰਜਾਬੀ ਬੋਲਦੇ ਪਿੰਡਾਂ ਦਾ ਉਜਾੜਾ ਕਰ ਕੇ ਬਣਾਇਆ ਗਿਆ ਸੀ। ਉਹਨਾਂ ਕਿਹਾ ਕਿ ਪੰਜਾਬ ਦੇ ਚੰਡੀਗੜ੍ਹ ’ਤੇ ਅਧਿਕਾਰ ਨੂੰ ਪੰਜਾਬ ਪੁਨਰਗਠਨ ਐਕਟ 1966 ਤਹਿਤ ਪ੍ਰਵਾਨ ਵੀ ਕੀਤਾ ਗਿਆ ਸੀਤੇ ਬਾਅਦ ਵਿਚ ਸੰਸਦ ਨੇ ਰਾਜੀਵ-ਲੌਂਗੋਵਾਲ ਸਮਝੌਤੇ ਤਹਿਤ ਇਸ ਲਈ ਪ੍ਰਵਾਨਵੀ ਵੀ ਦਿੱਤੀ ਸੀ।

Leave a Reply

Your email address will not be published. Required fields are marked *