ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਫਿਰੋਜ਼ਪੁਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ
ਫਿਰੋਜ਼ਪੁਰ 15ਜੁਲਾਈ (ਬਿਊਰੋ)ਅੱਜ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸ਼੍ਰੀ Sunil Jakhar ਜੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਬਾਡਰ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ, ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਮੰਤਰੀ ਸ੍ਰ ਰਾਣਾ… ਗੁਰਮੀਤ ਸਿੰਘ ਸੋਢੀ ਜੀ, ਜ਼ਿਲ੍ਹਾ ਪ੍ਰਧਾਨ ਸਰਦਾਰ ਅਵਤਾਰ ਸਿੰਘ ਜ਼ੀਰਾ ਜੀ ਅਤੇ ਹੋਰ ਭਾਜਪਾ ਆਗੂ ਵੀ ਨਾਲ ਸਨ। ਹੜ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਮੋਦੀ ਸਰਕਾਰ ਨੇ ਪੰਜਾਬ ਸਰਕਾਰ ਨੂੰ 218.40 ਕਰੋੜ ਰੁਪਏ ਜਾਰੀ ਕੀਤੇ ਅਤੇ ਇਸ ਮੌਕੇ ਤੇ ਪੰਜਾਬ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਜੀ ਨੇ ਕਿਹਾ ਕਿ ਦਰਿਆ ਦੇ ਪਾਣੀ ਨੇ ਫਸਲਾਂ ਬਿਲਕੁਲ ਤਬਾਹ ਕਰ ਦਿੱਤੀਆ ਹਨ। ਫਿਰੋਜ਼ਪੁਰ ਜ਼ਿਲ੍ਹੇ ਵਿੱਚ ਹੜ੍ਹ ਕਾਰਨ 22 ਪਿੰਡਾਂ ਨੂੰ ਜੋੜਦਾ ਪੁੱਲ ਟੁੱਟ ਜਾਣ ਤੇ ਸਥਾਨਕ ਇਲਾਕਾ ਨਿਵਾਸੀ ਬਹੁਤ ਪ੍ਰੇਸ਼ਾਨ ਸਨ, ਉਹਨਾਂ ਦੇ ਦੁੱਖ ਸੁਣ ਕੇ ਮੌਕੇ ਤੇ ਜੋ ਮੱਦਦ ਹੋ ਸਕਦੀ ਸੀ ਉਹ ਕੀਤੀ ਅਤੇ ਇਸ ਦੁੱਖ ਦੀ ਘੜੀ ਭਾਜਪਾ ਦਾ ਇੱਕ ਇੱਕ ਕਾਰਜਕਰਤਾ ਇਲਾਕਾ ਨਿਵਾਸਿਆਂ ਨਾਲ ਮੋਢੇ ਨਾਲ ਮੋਢਾ ਲਾ ਕੇ ਉਹਨਾਂ ਦੀ ਮਦਦ ਕਰਨ ਨੂੰ ਹਮੇਸ਼ਾ ਤਿਆਰ ਹੈ।