ਮੌਸਮ ਵਿਭਾਗ ਵੱਲੋਂ ਪੰਜ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਦਿੱਤੀ ਚੇਤਾਵਨੀ
ਚੰਡੀਗੜ੍ਹ 15ਜੁਲਾਈ (ਬਿਊਰੋ)ਮੌਸਮ ਵਿਭਾਗ ਚੰਡੀਗੜ੍ਹ ਦੇ ਵਲੋਂ ਪੰਜਾਬ ਦੇ 5 ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਦੱਸ ਦਈਏ ਕਿ, ਸੂਬੇ ਦੇ ਤਕਰੀਬਨ ਸਾਰੇ ਹਿੱਸਿਆਂ ਵਿਚ ਰੁਕ ਰੁਕ ਕੇ ਬਾਰਸ਼ ਪੈ ਰਹੀ ਹੈ। ਉਧਰ ਦੂਜੇ ਪਾਸੇ ਸਤਲੁਜ ਤੇ ਘੱਗਰ ਦੀ ਮਾਰ ਦਾ ਵੀ ਲੋਕ ਸਾਹਮਣਾ ਕਰ ਰਹੇ ਹਨ। ਹਜ਼ਾਰਾਂ ਲੋਕਾਂ ਦੇ ਘਰਾਂ ਵਿਚ ਹੜ੍ਹਾਂ ਦਾ ਪਾਣੀ ਵੜ ਚੁੱਕਿਆ ਹੈ।
ਜੇਕਰ ਅਸੀਂ ਦੇਸ਼ ਦੀ ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ, ਦਿੱਲੀ ਤੇ ਯਮੁਨਾ ਦੀ ਮਾਰ ਪਈ ਹੈ। ਪੁਰਾਣੇ ਲੋਹੇ ਦੇ ਪੁਲ ਦੇ ਆਲੇ-ਦੁਆਲੇ ਕਾਫੀ ਪਾਣੀ ਇਕੱਠਾ ਹੋ ਗਿਆ ਹੈ। ਰਾਜਘਾਟ ਨੇੜੇ ਪਾਣੀ ਭਰਨਾ ਜਾਰੀ ਹੈ। ਸ਼ੁੱਕਰਵਾਰ ਰਾਤ 11 ਵਜੇ ਨਦੀ ਦੇ ਪਾਣੀ ਦਾ ਪੱਧਰ 207.98 ਮੀਟਰ ਦਰਜ ਕੀਤਾ ਗਿਆ।
ਇਸ ਦੌਰਾਨ ਮੌਸਮ ਵਿਭਾਗ ਦੀ ਭਵਿੱਖਬਾਣੀ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। IMD ਦਾ ਕਹਿਣਾ ਹੈ ਕਿ ਅਗਲੇ ਪੰਜ ਦਿਨਾਂ ਦੌਰਾਨ ਪੰਜਾਬ ਦੇ ਕੁੱਝ ਹਿੱਸਿਆਂ ਦੇ ਨਾਲ ਨਾਲ ਦਿੱਲੀ, ਹਰਿਆਣਾ, ਹਿਮਾਚਲ, ਉੱਤਰਾਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ।