ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਬੀਬੀ ਸੁਨੀਤਾ ਚੌਧਰੀ ਵੱਲੋਂ ਵਰਕਰਾਂ ਨਾਲ ਮੀਟਿੰਗ ਅੱਜ
ਬਲਾਚੌਰ , 4ਅਗਸਤ (ਰੋਜ਼ਾਨਾਂ ਰਿਪੋਰਟਰ)
ਹਲਕਾ ਬਲਾਚੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਕੋਰ ਕਮੇਟੀ ਮੈਂਬਰ ਬੀਬੀ ਸੁਨੀਤਾ ਚੌਧਰੀ ਵੱਲੋਂ ਦੁਪਹਿਰ 12 ਵਜੇ ਗਹੂੰਣ ਰੋਡ ਸਥਿਤ ਗੁਰਦੁਆਰਾ ਰਾਮਗੜੀਆ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ ਜਾਵੇਗੀ। ਜਿਸ ਵਿੱਚ ਆਉਣ ਵਾਲੀਆਂ ਬਲਾਚੌਰ ਦੀਆਂ ਨਗਰ ਕੌਂਸਲ ਚੋਣਾਂ ਅਤੇ ਪੰਚਾਇਤੀ ਚੋਣਾਂ ਸੰਬੰਧੀ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਸ ਮੌਕੇ ਤੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਬੀਬੀ ਸੁਨੀਤਾ ਚੌਧਰੀ ਨੇ ਅਕਾਲੀ ਵਰਕਰਾਂ ਨੂੰ ਮੀਟਿੰਗ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਉਹਨਾਂ ਨੇ ਕਿਹਾ ਚੋਣਾਂ ਜਿੱਤਣ ਸਬੰਧੀ ਵਰਕਰਾਂ ਨਾਲ ਤਾਲਮੇਲ ਬਹੁਤ ਜ਼ਰੂਰੀ ਹੈ। ਕਿਉਂਕਿ ਵਰਕਰ ਹੀ ਪਾਰਟੀ ਦੀ ਰੀੜ ਦੀ ਹੱਡੀ ਹਨ। ਵਰਕਰਾਂ ਨੂੰ ਇਸ ਮੀਟਿੰਗ ਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨ ਦੀ ਅਪੀਲ ਕੀਤੀ ਹੈ।,