ਕੇਂਦਰੀ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਆਦਮਪੁਰ ਸਿਵਲ ਹਵਾਈ ਅੱਡੇ ਦੇ ਨਵੇਂ ਬਣੇ ਅਤਿ-ਆਧੁਨਿਕ ਟਰਮੀਨਲ ਦਾ ਕੀਤਾ ਨਿਰੀਖਣ।
ਨਵੰਬਰ ਮਹੀਨੇ ਤੋਂ ਦੁਆਬੇ ਦੇ ਲੋਕਾਂ ਨੂੰ ਨਵੇਂ ਹਵਾਈ ਅੱਡੇ ਤੋਂ ਸੱਤ ਰਾਜਾਂ ਲਈ ਸਿੱਧੀਆਂ ਉਡਾਣਾਂ ਮਿਲ ਸਕਣਗੀਆਂ: ਸੋਮ ਪ੍ਰਕਾਸ਼
ਜਲੰਧਰ, 13 ਸਤੰਬਰ (ਸੁਨੀਲ ਕੁਮਾਰ ) : ਅੱਜ ਕੇਂਦਰੀ ਉਦਯੋਗ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਆਦਮਪੁਰ ਦੇ ਫੌਜੀ ਹਵਾਈ ਅੱਡੇ ਵਿੱਚ ਬਣ ਰਹੇ ਸਿਵਲ ਹਵਾਈ ਅੱਡੇ ਦੇ ਨਵੇਂ ਟਰਮੀਨਲ ਦਾ ਨਿਰੀਖਣ ਕੀਤਾ। ਉਨ੍ਹਾਂ ਨਾਲ ਹਵਾਈ ਅੱਡੇ ਦੇ ਸਮੂਹ ਸੀਨੀਅਰ ਅਧਿਕਾਰੀ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨI
ਸੋਮ ਪ੍ਰਕਾਸ਼ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਹਵਾਈ ਅੱਡੇ ਦੇ ਨਵੇਂ ਟਰਮੀਨਲ ਦਾ ਨਵੰਬਰ ਮਹੀਨੇ ਵਿੱਚ ਉਦਘਾਟਨ ਕੀਤਾ ਜਾਵੇਗਾ ਅਤੇ ਇਸ ਹਵਾਈ ਅੱਡੇ ਤੋਂ ਦੇਸ਼ ਦੇ ਵੱਖ-ਵੱਖ ਸੱਤ ਰਾਜਾਂ ਲਈ ਸਿੱਧੀ ਉਡਾਣ ਸੇਵਾ ਉਪਲਬਧ ਹੋਵੇਗੀ, ਜਿਸ ਦਾ ਦੋਆਬਾ ਅਤੇ ਪੰਜਾਬ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ।
ਸੋਮ ਪ੍ਰਕਾਸ਼ ਉਨ੍ਹਾਂ ਕਿਹਾ ਕਿ ਇਸ ਨਵੇਂ ਟਰਮੀਨਲ ‘ਚ ਬਣਨ ਵਾਲੇ ਟਰਮੀਨਲ ‘ਤੇ ਆਉਣ ਵਾਲੇ ਸਾਰੇ ਯਾਤਰੀਆਂ ਨੂੰ ਹਰ ਤਰ੍ਹਾਂ ਦੀਆਂ ਵਿਸ਼ਵ ਪੱਧਰੀ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਇਸਦੇ ਸ਼ੁਰੂ ਹੁੰਦੇ ਹੀ ਪੰਜਾਬ ਦੇ ਲੋਕਾਂ ਲਈ ਦੂਜੇ ਸੂਬਿਆਂ ‘ਚ ਆਣਾ-ਜਾਣਾ ਬਹੁਤ ਆਸਾਨ ਹੋ ਜਾਵੇਗਾI ਇਸ ਪ੍ਰੋਗਰਾਮ ਵਿੱਚ ਉਨ੍ਹਾਂ ਨਾਲ ਮੁੱਖ ਤੌਰ ‘ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਨਗਰ ਨਿਗਮ ਮੰਤਰੀ ਤੀਕਸ਼ਣ ਸੂਦ, ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਅਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ, ਭਾਜਪਾ ਜਲੰਧਰ ਸ਼ਹਿਰੀ ਦੇ ਸਾਬਕਾ ਪ੍ਰਧਾਨ ਰਮਨ ਪੱਬੀ, ਭਾਰਤੀ ਜਨਤਾ ਯੁਵਾ ਮੋਰਚਾ ਦੇ ਸਾਬਕਾ ਸੂਬਾ ਪ੍ਰਧਾਨ ਸੰਨੀ ਸ਼ਰਮਾ, ਭਾਜਪਾ ਦੇ ਜ਼ਿਲ੍ਹਾ ਸਕੱਤਰ ਅਮਿਤ ਭਾਟੀਆ ਆਦਿ ਵੀ ਹਾਜ਼ਰ ਸਨI
ਕੇਂਦਰੀ ਉਦਯੋਗ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼, ਰਾਕੇਸ਼ ਰਾਠੌਰ, ਰਮਨ ਪੱਬੀ, ਸੰਨੀ ਸ਼ਰਮਾ ਅਤੇ ਅਮਿਤ ਭਾਟੀਆ, ਸਿਵਲ ਹਵਾਈ ਅੱਡੇ ਦੇ ਅਧਿਕਾਰੀਆਂ ਨਾਲ ਹਵਾਈ ਅੱਡੇ ਦੇ ਨਵੇਂ ਬਣੇ ਟਰਮੀਨਲ ਦਾ ਨਿਰੀਖਣ ਕਰਦੇ ਹੋਏ।