ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲਾਬੜਾ ਦੀ ਪੁਲਿਸ ਵੱਲੋਂ 01 ਨਸ਼ਾ ਤਸਕਰ ਪਾਸੋਂ 05 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ
ਜਲੰਧਰ ਦਿਹਾਤੀ 4ਅਕਤੂਬਰ (ਸੁਨੀਲ ਕੁਮਾਰ)ਲਾਬੜਾ
ਸ਼੍ਰੀ ਮੁਖਵਿੰਦਰ ਸਿੰਘ ਭੁੱਲਰ,ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੇੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ਼੍ਰੀ ਮਨਪ੍ਰੀਤ ਸਿੰਘ ਢਿੱਲੋਂ ਪੀ.ਪੀ.ਐਸ, ਪੁਲਿਸ ਕਪਤਾਨ,(ਇੰਨਵੈਸਟੀਗੇਸ਼ਨ), ਜਲੰਧਰ ਦਿਹਾਤੀ ਅਤੇ ਸ਼੍ਰੀ ਬਲਬੀਰ ਸਿੰਘ, ਪੀ.ਪੀ.ਐਸ, ਉਪ ਪੁਲਿਸ ਕਪਤਾਨ, ਸਬ ਡਵੀਜਨ ਕਰਤਾਰਪੁਰ ਜਲੰਧਰ ਦਿਹਾਤੀ ਦੀ ਅਗਵਾਈ ਹੇਠ ਇੰਸਪੈਕਟਰ ਅਮਨ ਸੈਣੀ ਮੁੱਖ ਅਫਸਰ ਥਾਣਾ ਲਾਂਬੜਾ ਦੀ ਪੁਲਿਸ ਪਾਰਟੀ ਵੱਲੋਂ 01 ਨਸ਼ਾ ਤਸਕਰ 05 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਬਲਬੀਰ ਸਿੰਘ, ਪੀ.ਪੀ.ਐਸ, ਉਪ ਪੁਲਿਸ ਕਪਤਾਨ, ਸਬ ਡਵੀਜਨ ਕਰਤਾਰਪੁਰ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਏ.ਐਸ.ਆਈ ਨਰੰਜਣ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਵੰਡਰਲੈਂਡ ਮੋੜ ਮੌਜੂਦ ਸੀ ਤਾਂ ਇੱਕ ਮੋਨਾ ਲੜਕਾ ਵੰਡਰਲੈਂਡ ਸਾਈਡ ਵੱਲੋਂ ਪੈਦਲ ਆਉਂਦਾ ਦਿਖਾਈ ਦਿੱਤਾ ।ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯੱਕਦਮ ਘਬਰਾ ਕੇ ਪਿੱਛੇ ਨੂੰ ਮੁੜ ਪਿਆ ਜਿਸਨੇ ਪੈਂਟ ਦੀ ਸੱਜੀ ਜੇਬ ਵਿੱਚੋਂ ਇੱਕ ਮੋਮੀ ਲਿਫਾਫਾ ਪਾਰਦਰਸ਼ੀ ਜਮੀਨ ਤੇ ਸੁੱਟ ਦਿੱਤਾ ਜਿਸਨੂੰ ਸ਼ੱਕ ਦੀ ਬਿਨਾਅ ਤੇ ਏ.ਐਸ.ਆਈ ਨਰੰਜਣ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਰੋਕ ਕੇ ਉਸਦਾ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਨੀਰਜ ਕੁਮਾਰ ਪੁੱਤਰ ਵਿਜੇ ਕੁਮਾਰ ਮਕਾਨ ਨੰ 101 ਨਿਊ ਰਸੀਲਾ ਨਗਰ ਬਸਤੀ ਦਾਨਿਸ਼ਮੰਦਾ ਥਾਣਾ ਡਵੀਜਨ ਨੰ 05 ਜਿਲ੍ਹਾ ਜਲੰਧਰ ਦੱਸਿਆ।ਜਿਸ ਵੱਲੋਂ ਸੁੱਟੇ ਮੋਮੀ ਲਿਫਾਫੇ ਨੂੰ ਉਸ ਵੱਲੋਂ ਚੁੱਕਵਾ ਕੇ ਖੋਲ ਕੇ ਚੈੱਕ ਕੀਤਾ ਗਿਆ।ਜਿਸ ਵਿੱਚੋਂ 05 ਗ੍ਰਾਮ ਹੈਰੋਇਨ ਬ੍ਰਾਮਦ ਹੋਈ।ਜਿਸ ਤੇ ਉਕਤ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 83 ਮਿਤੀ 03.10.2023 ਜੁਰਮ-21-NDPS ACT ਥਾਣਾ ਲਾਂਬੜਾ ਦਰਜ ਰਜਿਸਟਰ ਕੀਤਾ ਗਿਆ।ਦੋਸ਼ੀ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।