ਮਾਨ ਨੇ ਪਿੰਡ ਬਘਾਣਾ ‘ਚ ਇੰਟਰਲਾਕ ਗਲੀਆਂ ਦੀ ਉਸਾਰੀ ਦੇ ਕੰਮ ਦੀ ਕਰਵਾਈ ਸ਼ੁਰੂਆਤ
ਫਗਵਾਜਾ 11 ਅਕਤੂਬਰ (ਬਿਊਰੋ) ਆਮ ਆਦਮੀ ਪਾਰਟੀ ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਨੇੜਲੇ ਪਿੰਡ ਬਘਾਣਾ ਵਿਖੇ ਇੰਟਰਲਾਕ ਟਾਈਲਾਂ ਦੀਆਂ ਪੱਕੀਆਂ ਗਲੀਆਂ ਦੀ ਉਸਾਰੀ ਦੇ ਕੰਮ ਦਾ ਰਿਬਨ ਕੱਟ ਕੇ ਸ਼ੁੱਭ ਆਰੰਭ ਕਰਵਾਇਆ। ਉਹਨਾਂ ਦੇ ਨਾਲ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਰਾਮਪਾਲ ਸਿੰਘ ਰਾਣਾ ਵੀ ਸਨ। ਬੀਡੀਪੀਓ ਨੇ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਕਰੀਬ 9.5 ਲੱਖ ਰੁਪਏ ਖਰਚ ਹੋਣਗੇ। ਇਸ ਦੌਰਾਨ ਜੋਗਿੰਦਰ ਮਾਨ ਨੇ ਭਰੋਸਾ ਦਿੱਤਾ ਕਿ ਪਿੰਡ ਸਾਰੇ ਹੀ ਅਧੂਰੇ ਵਿਕਾਸ ਦੇ ਕੰਮ ਵਾਰੋ-ਵਾਰੀ ਪੂਰੇ ਕਰਵਾਏ ਜਾਣਗੇ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਕਾਰਜ ਪਹਿਲੇ ਦੇ ਅਧਾਰ ਤੇ ਕਰਵਾਏ ਜਾ ਰਹੇ ਹਨ। ਸੂਬਾ ਸਰਕਾਰ ਦਾ ਮਨੋਰਥ ਸੂਬੇ ਨੂੰ ਵਿਕਾਸ ਦੀ ਲੀਹ ’ਤੇ ਲੈਣਾ ਅਤੇ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ। ਵਿਕਾਸ ਦੇ ਕੰਮ ਬਿਨਾਂ ਕਿਸੇ ਪੱਖਪਾਤ ਅਤੇ ਮੈਰਿਟ ਦੇ ਆਧਾਰ ’ਤੇ ਕਰਵਾਏ ਜਾ ਰਹੇ ਹਨ। ਕੋਈ ਵੀ ਪਿੰਡ ਵਿਕਾਸ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਪਿੰਡਾਂ ਨੂੰ ਸੜਕਾਂ, ਬਿਜਲੀ, ਪਾਣੀ, ਸੀਵਰੇਜ, ਸਟਰੀਟ ਲਾਈਟ, ਜਿੰਮ ਅਤੇ ਪਾਰਕ ਆਦਿ ਦੀਆਂ ਮੁਢਲੀਆਂ ਸਹੂਲਤਾਂ ਯਕੀਨੀ ਬਣਾਈਆਂ ਜਾਣਗੀਆਂ। ਇਸ ਤੋਂ ਇਲਾਵਾ ਬਿਹਤਰ ਸਿਹਤ ਸਹੂਲਤਾਂ ਲਈ ਮੁਹੱਲਾ ਕਲੀਨਿਕ, ਸਮਾਰਟ ਸਰਕਾਰੀ ਸਕੂਲ ਅਤੇ ਕਮਿਊਨਿਟੀ ਸੈਂਟਰ ਵੀ ਬਣਾਏ ਜਾ ਰਹੇ ਹਨ। ਉਨ੍ਹਾਂ ਇਹ ਭਰੋਸਾ ਵੀ ਦਿੱਤਾ ਕਿ ਭਗਵੰਤ ਮਾਨ ਸਰਕਾਰ ਆਪਣੇ 5 ਸਾਲਾਂ ਦੇ ਕਾਰਜਕਾਲ ਦੌਰਾਨ ਜਨਤਾ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇਗੀ। ਇਸ ਮੌਕੇ ਦਲਜੀਤ ਸਿੰਘ ਰਾਜੂ, ਵਰੁਣ ਬੰਗੜ ਚੱਕ ਹਕੀਮ, ਰਣਬੀਰ ਸਿੰਘ ਜਗਤਪੁਰ ਜੱਟਾਂ, ਦੇਸ਼ ਰਾਜ ਝੰਮਟ ਸਰਪੰਚ, ਸੋਹਣ ਲਾਲ ਪੰਚ, ਹਰਬੰਸ ਲਾਲ ਪੰਚ, ਅਮਰਜੀਤ ਸਿੰਘ, ਹਰਪ੍ਰੀਤ ਸਿੰਘ, ਅਮੋਲਕ ਮਹਿਤਾ, ਬਿਕਰਮ ਸਿੰਘ ਗਿੱਲ, ਸੁਖਚੈਨ ਸਿੰਘ ਪਰਮਾਰ, ਪਾਲ ਗਿੱਲ, ਜਸਵੰਤ ਸਿੰਘ ਚੀਮਾ, ਮਲਕੀਤ ਚੰਦ ਪੰਚਾਇਤ ਸਕੱਤਰ, ਸੰਜੀਵ ਕੁਮਾਰ ਪੰਚਾਇਤ ਸਕੱਤਰ ਆਦਿ ਹਾਜ਼ਰ ਸਨ।