ਸਬਜ਼ੀ ਮੰਡੀ ‘ਚ ਧਮਾਕਾ, ਕਈ ਦੁਕਾਨਾਂ ਸੜੀਆਂ, ਹਫੜਾ-ਦਫੜੀ
ਕਪੂਰਥਲਾ: (ਰੋਜ਼ਾਨਾ ਰਿਪੋਰਟਰ ਨਿਊਜ਼ ਪੇਪਰ)ਇੱਥੋਂ ਦੀ ਪੁਰਾਣੀ ਸਬਜ਼ੀ ਮੰਡੀ ਵਿੱਚ ਦੇਰ ਰਾਤ ਧਮਾਕਾ ਹੋਣ ਕਾਰਨ ਇੱਕ ਦੁਕਾਨ ਨੂੰ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਸਮੇਂ ‘ਚ ਇਸ ਨੇ ਆਸ-ਪਾਸ ਦੀਆਂ ਹੋਰ ਦੁਕਾਨਾਂ ਨੂੰ ਵੀ ਆਪਣੀ ਲਪੇਟ ‘ਚ ਲੈ ਲਿਆ। ਜਿਸ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ।ਦੱਸਿਆ ਜਾ ਰਿਹਾ ਹੈ ਕਿ ਇਸ ਅੱਗ ਨਾਲ ਕਰੀਬ 5 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ ਹਨ, ਜਿਸ ਵਿੱਚ ਸਬਜ਼ੀਆਂ, ਘਰੇਲੂ ਸਮਾਨ, ਕਰਿਆਨਾ, ਫਰੋਜ਼ਨ ਫੂਡ, ਚੱਪਲਾਂ, ਕੁੱਤਿਆਂ ਦਾ ਸਮਾਨ ਆਦਿ ਸ਼ਾਮਿਲ ਹੈ।ਮੰਡੀ ਦੇ ਚੌਕੀਦਾਰ ਰਮੇਸ਼. ਇਸ ਦੀ ਸੂਚਨਾ ਮਾਰਕੀਟ ਦੇ ਨੇੜੇ ਰਹਿੰਦੇ ਲੋਕਾਂ ਨੂੰ ਦਿੱਤੀ, ਜਿਨ੍ਹਾਂ ਨੇ ਸਭ ਤੋਂ ਪਹਿਲਾਂ ਆਪਣੇ ਪੱਧਰ ‘ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਅਤੇ ਫਾਇਰ ਬ੍ਰਿਗੇਡ ਅਤੇ ਸਥਾਨਕ ਪ੍ਰਸ਼ਾਸਨ ਨੂੰ ਵੀ ਸੂਚਿਤ ਕੀਤਾ, ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ, ਜਿਨ੍ਹਾਂ ਨੇ ਅੱਗ ‘ਤੇ ਕਾਬੂ ਪਾ ਲਿਆ | . ਅੱਗ ਲੱਗਣ ਦੌਰਾਨ ਅੰਦਰ ਧਮਾਕਿਆਂ ਦੀ ਆਵਾਜ਼ ਵੀ ਸੁਣਾਈ ਦਿੱਤੀ। ਕੁਝ ਦੁਕਾਨਾਂ ਤੋਂ ਤਿੰਨ ਸਿਲੰਡਰ ਵੀ ਉਤਾਰੇ ਗਏ।