ਪੁਲਿਸ ਧੱਕੇਸ਼ਾਹੀ ਵਿਰੁੱਧ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ ਵਫਦ ਐਸਐਸਪੀ ਨੂੰ ਮਿਲਿਆ
ਹੁਸ਼ਿਆਰਪੁਰ,7 ਮਾਰਚ ( ਸੁਨੀਲ) ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਮਿਲੀ ਭੁਗਤ ਨਾਲ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਾਂ ਦੇ ਸਾਥੀਆਂ ਉੱਪਰ ਝੂਠੀ ਐਨ ਐਸ ਏ ਲਗਾ ਕੇ ਡਿਬਰੂਗੜ ਜੇਲ ਵਿੱਚ ਬੰਦ ਕਰਨ ਅਤੇ ਐਨ ਐਸ ਏ ਵਧਾਉਣ ਲਈ ਸਾਜਿਸ਼ਾਂ ਕਾਰਨ ਵਿਰੁੱਧ,ਹਰਿਆਣਾ ਪੁਲਿਸ ਵੱਲੋਂ ਸ਼ੰਬੂ ਅਤੇ ਖਨੌਰੀ ਬਾਰਡਰਾਂ ਉੱਪਰ ਕਿਸਾਨਾਂ ਵਿਰੁੱਧ ਜਬਰ ਜੁਲਮ ਕਰਨ ਅਤੇ ਸਜਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਦੇਸ਼ ਦੇ ਰਾਸ਼ਟਰਪਤੀ ਨੂੰ ਜ਼ਿਲਾ ਡਿਪਟੀ ਕਮਿਸ਼ਨਰਾਂ ਰਾਹੀਂ ਮੰਗ ਪੱਤਰ ਦਿੱਤੇ ਪਰ ਕੋਈ ਕਾਰਵਾਈ ਨਾ ਹੋਣ ਤੋਂ ਬਾਅਦ 4 ਮਾਰਚ ਨੂੰ ਅਮਨ ਪਸੰਦ ਤਰੀਕੇ ਨਾਲ ਰੇਲ ਰੋਕੋ ਪ੍ਰੋਗਰਾਮ ਦਿੱਤਾ ਗਿਆ ਸੀ ਜਿਸ ਤਹਿਤ ਮੁਕੇਰੀਆਂ ਵਿਖੇ ਜਥੇਬੰਦੀ ਦੇ ਆਗੂਆਂ ਗੁਰਦੀਪ ਸਿੰਘ ਖੁਣ ਖੁਣ, ਗੁਰਨਾਮ ਸਿੰਘ ਸਿੰਗੜੀਵਾਲਾ,ਸਮੇਤ 31 ਵਰਕਰਾਂ ਨੂੰ ਗ੍ਰਿਫਤਾਰ ਕਰ ਲਿਆ ਪਰ ਮੁਕੇਰੀਆਂ ਪੁਲਿਸ ਵੱਲੋਂ ਧੱਕੇਸ਼ਾਹੀ ਕਰਦਿਆਂ ਹੋਇਆਂ ਇਹਨਾਂ ਸਾਰਿਆਂ ਉੱਪਰ 7\ 51 ਦਾ ਕੇਸ ਕਰਕੇ ਐਸ ਡੀ ਐਮ ਮੁਕੇਰੀਆਂ ਅੱਗੇ ਪੇਸ਼ ਕੀਤਾ ਅਤੇ ਨਿੱਜੀ ਮਚਲਕਿਆਂ ਤੇ ਛੱਡਿਆ ਗਿਆ ਇਸ ਦਾ ਜਦੋਂ ਆਗੂਆਂ ਨੇ ਵਿਰੋਧ ਕੀਤਾ ਤਾਂ ਉਨਾਂ ਨੂੰ ਝੂਠੇ ਪਰਚਿਆਂ ਵਿੱਚ ਫਸਾਉਣ ਦੀਆਂ ਧਮਕੀਆਂ ਦਿੱਤੀਆਂ ਜਿਸ ਦੇ ਵਿਰੋਧ ਵਿੱਚ ਗੁਰਦੀਪ ਸਿੰਘ ਖੁਣ ਖੁਣ ਜਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਇੱਕ ਵਫਦ ਸ੍ਰੀ ਸੁਰਿੰਦਰ ਲਾਂਬਾ ਐਸ ਐਸ ਪੀ ਹੁਸ਼ਿਆਰਪੁਰ ਨੂੰ ਮਿਲਿਆ ਜਿਨ੍ਹਾਂ ਨੇ ਵਫਦ ਦੀ ਗੱਲ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਇਨਸਾਫ ਦੇਣ ਦੀ ਗੱਲ ਕੀਤੀ ਇਸ ਸਮੇਂ ਗੁਰਦੀਪ ਸਿੰਘ ਖੁਣ ਖੁਣ, ਗੁਰਨਾਮ ਸਿੰਘ ਸਿੰਗੜੀਵਾਲਾ ਨੇ ਸਾਂਝੇ ਤੌਰ ਤੇ ਕਿਹਾ ਕਿ ਜੇਕਰ ਸਾਨੂੰ ਇਨਸਾਫ ਨਾ ਮਿਲਿਆ ਤਾਂ ਇਸ ਵਿਰੁੱਧ ਸੰਘਰਸ਼ ਕੀਤਾ ਜਾਵੇਗਾ ।