ਭਾਜਪਾ ‘ਚ ਸ਼ਾਮਲ ਹੋਣ ਮਗਰੋਂ ਸ਼ੀਤਲ ਅੰਗੁਰਾਲ MLA ਦੇ ਓਹਦੇ ਤੋ ਵੀ ਦੇਣਗੇ ਅਸਤੀਫਾ, ਸ਼ੀਤਲ ਅੰਗੂਰਾਲ ਨੇ ਕੀਤਾ ਐਲਾਨ
ਜਲੰਧਰ: 28ਮਾਰਚ (ਅਰਸ਼ਦੀਪ)ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਬੀਤੇ ਦਿਨੀਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਨਾਲ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਇਸ ਮਗਰੋਂ ਅੱਜ ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਉਹ MLA ਦੇ ਅਹੁਦੇ ਤੋਂ ਵੀ ਅਸਤੀਫ਼ਾ ਦੇ ਦੇਣਗੇ। ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਕਿਹਾ ਹੈ ਕਿ ਉਹ ਅੱਜ ਜਾਂ ਕੱਲ੍ਹ ਵਿਧਾਇਕ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਦੇ ਦੇਣਗੇ। ਜ਼ਿਕਰਯੋਗ ਹੈ ਕਿ ਸ਼ੀਤਲ ਅੰਗੁਰਾਲ ਪਹਿਲਾਂ ਭਾਰਤੀ ਜਨਤਾ ਪਾਰਟੀ ਦਾ ਹਿੱਸਾ ਸਨ। ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹ ਆਮ ਆਦਮੀ ਪਾਰਟੀ ਵਿਚ ਆਏ ਅਤੇ ਕਾਂਗਰਸੀ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਹਰਾ ਕੇ ਵਿਧਾਇਕ ਬਣੇ। ਉਸ ਮਗਰੋਂ ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ਵੱਲੋਂ ਸੰਸਦ ਮੈਂਬਰ ਬਣ ਗਏ। ਬੀਤੇ ਦਿਨੀਂ ਦੋਹਾਂ ਆਗੂਆਂ ਵੱਲੋਂ ਭਾਜਪਾ ਦਾ ਪੱਲਾ ਫੜ ਲਿਆ ਗਿਆ ਹੈ।