ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲਿਆਂ ਤੇ ਹੋਇਆ ਮਾਮਲਾ ਦਰਜ 

ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲਿਆਂ ਤੇ ਹੋਇਆ ਮਾਮਲਾ ਦਰਜ 

 

ਜਲੰਧਰ (ਅਰਸ਼ਦੀਪ): ਸੁਸ਼ੀਲ ਕੁਮਾਰ ਰਿੰਕੂ ਤੇ ਸ਼ੀਤਲ ਅੰਗੁਰਾਲ ਬੀਤੇ ਦਿਨੀਂ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਦੇ ਵਿਰੋਧ ਵਿਚ ਬਸਤੀ ਦਾਨਿਸ਼ਮੰਦਾ ਦੇ ਬਾਬੂ ਜਗਜੀਵਨ ਰਾਮ ਚੌਕ ਵਿਚ ‘ਆਪ’ ਵਰਕਰਾਂ ਵੱਲੋਂ ਧਰਨਾ ਦਿੱਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਦੀ ਰਿਹਾਇਸ਼ ਦਾ ਰਾਹ ਦੱਸਣ ਲਈ ਲਗਾਏ ਗਏ ਸਰਕਾਰੀ ਬੋਰਡ ਵੀ ਤੋੜ ਦਿੱਤੇ।ਇਸ ਖ਼ਿਲਾਫ਼ ਕਾਰਵਾਈ ਕਰਦਿਆਂ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 5 ਦੀ ਪੁਲਸ ਨੇ ਧਰਨੇ ਵਿਚ ਸ਼ਾਮਲ ਕਈ ਲੋਕਾਂ ਖ਼ਿਲਾਫ਼ FIR ਦਰਜ ਕਰ ਲਈ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੁਲਸ ਨੇ ਦੱਸਿਆ ਹੈ ਕਿ ਪ੍ਰਦਰਸ਼ਨ ਵਿਚ ਸ਼ਾਮਲ ਕਈ ਲੋਕਾਂ ਖ਼ਿਲਾਫ਼ ਥਾਣਾ ਨੰਬਰ 5 ਵਿਚ ਧਾਰਾ 282 ਅਤੇ 447 ਤੋਂ ਇਲਾਵਾ ਪ੍ਰਾਪਰਟੀ ਡੈਮੇਜ ਐਕਟ ਦੇ ਤਹਿਤ FIR ਦਰਜ ਕਰ ਲਈ ਗਈ ਹੈ। ਇਸ ਤੋਂ ਪਹਿਲਾਂ ਸਿਟੀ ਪੁਲਸ ਨੇ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਦੇ ਘਰ ਅਤੇ ਦਫ਼ਤਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਸੀ।

Leave a Reply

Your email address will not be published. Required fields are marked *