ਜਲੰਧਰ ਜ਼ਿਲ੍ਹੇ ‘ਚ ਧਾਰਾ 144 ਲਾਗੂ, ਪੜੋ ਲੱਗੀ ਕਿਹੜੀ ਪਾਬੰਦੀ

ਜਲੰਧਰ ਜ਼ਿਲ੍ਹੇ ‘ਚ ਧਾਰਾ 144 ਲਾਗੂ, ਪੜੋ ਲੱਗੀ ਕਿਹੜੀ ਪਾਬੰਦੀ

ਜਲੰਧਰ (ਸੁਨੀਲ)–ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਜਲੰਧਰ ਵਿਚ ਧਾਰਾ 144 ਲਾਗੂ ਕੀਤੀ ਗਈ ਹੈ। ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਧਾਰਾ 144 ਤਹਿਤ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਸ ਕਮਿਸ਼ਨਰੇਟ ਜਲੰਧਰ ਦੀ ਹੱਦ ਵਿਚ ਕਿਸੇ ਵੀ ਤਰ੍ਹਾਂ ਦੇ ਲਾਇਸੈਂਸੀ ਹਥਿਆਰ, ਜਿਸ ਦੀ ਵਰਤੋਂ ਅਸ਼ਾਂਤੀ ਫੈਲਾਉਣ ਲਈ ਕੀਤੀ ਜਾ ਸਕਦੀ ਹੈ, ਨੂੰ 10 ਜੂਨ ਤਕ ਲਿਜਾਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।ਹੁਕਮ ਵਿਚ ਇਹ ਵੀ ਕਿਹਾ ਗਿਆ ਹੈ ਕਿ ਪੁਲਸ ਕਮਿਸ਼ਨਰੇਟ ਜਲੰਧਰ ਦੀ ਹੱਦ ਵਿਚ ਆਉਣ ਵਾਲੇ ਅਸਲਾ ਲਾਇਸੈਂਸਧਾਰਕ ਆਪਣੇ ਸਾਰੇ ਤਰ੍ਹਾਂ ਦੇ ਲਾਇਸੈਂਸਸ਼ੁਦਾ ਹਥਿਆਰ ਹਰ ਹਾਲਾਤ ਵਿਚ ਆਪਣੇ ਨਜ਼ਦੀਕੀ ਪੁਲਸ ਸਟੇਸ਼ਨਾਂ ਜਾਂ ਅਧਿਕਾਰਤ ਅਸਲਾ ਡੀਲਰਾਂ ਕੋਲ ਤੁਰੰਤ ਜਮ੍ਹਾ ਕਰਵਾਉਣ। ਅਸਲਾ ਸਮੇਂ ’ਤੇ ਜਮ੍ਹਾ ਨਾ ਕਰਨ ’ਤੇ ਫ਼ੌਜਦਾਰੀ ਜ਼ਾਬਤੇ ਤਹਿਤ ਕਾਰਵਾਈ ਕੀਤੀ ਜਾਵੇਗੀ।ਇਸ ਤੋਂ ਇਲਾਵਾ ਪੁਲਸ ਕਮਿਸ਼ਨਰ ਜਲੰਧਰ ਵੱਲੋਂ ਜਾਰੀ ਹੁਕਮ ਵਿਚ ਇਹ ਵੀ ਕਿਹਾ ਗਿਆ ਹੈ ਕਿ ਫ਼ੌਜ ਦੇ ਜਵਾਨ, ਅਰਧ ਸੈਨਿਕ ਬਲ, ਪੁਲਸ ਅਧਿਕਾਰੀ, ਬੈਂਕ ਸੁਰੱਖਿਆ ਗਾਰਡ, ਸੁਰੱਖਿਆ ਗਾਰਡ, ਖਿਡਾਰੀ (ਜੋ ਰਾਸ਼ਟਰੀ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਅਤੇ ਹਿੱਸਾ ਲੈ ਰਹੇ ਹੋਣ) ਨੂੰ ਆਪਣਾ ਲਾਇਸੈਂਸ ਜਮ੍ਹਾ ਕਰਵਾਉਣ ਤੋਂ ਛੋਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜਿਨ੍ਹਾਂ ਵਿਅਕਤੀਆਂ ਨੂੰ ਨਿੱਜੀ ਸੁਰੱਖਿਆ ਕਾਰਨਾਂ ਕਾਰਨ ਸਮਰੱਥ ਅਥਾਰਿਟੀ ਵੱਲੋਂ ਲਾਇਸੈਂਸ ਮਿਲਿਆ ਹੈ, ਉਨ੍ਹਾਂ ਨੂੰ ਹਥਿਆਰ ਜਮ੍ਹਾ ਕਰਨ ਤੋਂ ਛੋਟ ਦਿੱਤੀ ਗਈ ਹੈ, ਇਹ ਹੁਕਮ 26-5-2024 ਤਕ ਲਾਗੂ ਰਹੇਗਾ।

Leave a Reply

Your email address will not be published. Required fields are marked *