ਖੇਤਰੀ ਧਿਰ ਅਕਾਲੀ ਦਲ ਹੀ ਪੰਜਾਬ ਦੀ ਹਿਤੈਸ਼ੀ ਪਾਰਟੀ-ਲਾਲੀ ਬਾਜਵਾ
ਵੱਡੀ ਗਿਣਤੀ ਵਿੱਚ ਨੌਜਵਾਨਾਂ ਵੱਲੋਂ ਅਕਾਲੀ ਦਲ ਵਿੱਚ ਸ਼ਮੂਲੀਅਤ
ਹੁਸ਼ਿਆਰਪੁਰ 10 ਅਪ੍ਰੈਲ ( ਤਰਸੇਮ ਦੀਵਾਨਾ ) ਪੰਜਾਬ ਦੀ ਖੇਤਰੀ ਧਿਰ ਅਕਾਲੀ ਦਲ ਤੋਂ ਇਲਾਵਾ ਕੋਈ ਵੀ ਹੋਰ ਸਿਆਸੀ ਪਾਰਟੀ ਕਦੇ ਵੀ ਪੰਜਾਬ ਦਾ ਭਲਾ ਨਹੀਂ ਸੋਚ ਸਕਦੀ ਤੇ ਇਹ ਗੱਲ ਪੰਜਾਬ ਦੇ ਲੋਕ ਹੁਣ ਚੰਗੀ ਤਰ੍ਹਾਂ ਸਮਝ ਚੁੱਕੇ ਹਨ, ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਵਾਈਸ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਸ. ਜਤਿੰਦਰ ਸਿੰਘ ਲਾਲੀ ਬਾਜਵਾ ਵੱਲੋਂ ਹਰਦੀਪ ਸਿੰਘ, ਰਜਤ ਕੁਮਾਰ, ਅੰਸ਼ ਖੱਤਰੀ, ਦੇਵ ਕੁਮਾਰ, ਰਿਸ਼ਵ ਸ਼ਰਮਾ, ਕੁਲਜੀਤ ਸਿੰਘ, ਰਵੀ ਕੁਮਾਰ, ਜਸਕਰਨ ਸਿੰਘ, ਰਵਨੀਤ, ਦੀਪਕ, ਅਕਸ਼ੇ ਵਰਮਾ, ਪਾਲੀ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਆਦਿ ਨੌਜਵਾਨਾਂ ਨੂੰ ਅਕਾਲੀ ਦਲ ਵਿੱਚ ਸ਼ਾਮਿਲ ਕਰਨ ਸਮੇਂ ਕੀਤਾ ਗਿਆ। ਲਾਲੀ ਬਾਜਵਾ ਨੇ ਕਿਹਾ ਕਿ ਨੌਜਵਾਨਾਂ ਦਾ ਅਕਾਲੀ ਦਲ ਨਾਲ ਜੁੜਨਾ ਇਸ ਗੱਲ ਦਾ ਸਾਫ ਸੰਕੇਤ ਹੈ ਕਿ ਆਉਣ ਵਾਲੇ ਸਮੇਂ ਦੌਰਾਨ ਅਕਾਲੀ ਦਲ ਇੱਕ ਵਾਰ ਫਿਰ ਮਜਬੂਤੀ ਨਾਲ ਅੱਗੇ ਵਧੇਗਾ ਤੇ ਪੰਜਾਬ ਦੇ ਹੱਕਾਂ ਤੇ ਹਿੱਤਾਂ ਉੱਪਰ ਡਾਕਾ ਮਾਰਨ ਵਾਲੀਆਂ ਦਿੱਲੀ ਨਾਲ ਸਬੰਧਿਤ ਸਿਆਸੀ ਧਿਰਾਂ ਨੂੰ ਪੰਜਾਬ ਤੋਂ ਬਾਹਰ ਦਾ ਰਸਤਾ ਵਿਖਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਪੂਰੀ ਸਫਲਤਾ ਨਾਲ ਅੱਗੇ ਵੱਧ ਰਹੀ ਹੈ ਤੇ ਲੋਕਾਂ ਨੂੰ ਇਸ ਯਾਤਰਾ ਨੂੰ ਭਰਪੂਰ ਸਮਰਥਨ ਦੇਣਾ ਹੋਣ ਵਾਲੇ ਬਦਲਾਅ ਵੱਲ ਇਸ਼ਾਰਾ ਹੈ।
ਨੌਜਵਾਨਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਦੇ ਹੋਏ ਜਤਿੰਦਰ ਸਿੰਘ ਲਾਲੀ ਬਾਜਵਾ।ਫੋਟੋ : ਅਜਮੇਰ ਦੀਵਾਨਾ