ਸਾਨੂੰ ਰਲ ਮਿਲਕੇ ਵੋਟ ਪਾਉਣ ਦੇ ਲਈ ਪਿੰਡਾ ਤੇ ਸ਼ਹਿਰਾ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ : ਬੇਗਮਪੁਰਾ ਟਾਇਗਰ ਫੋਰਸ
ਬੇਗਮਪੁਰਾ ਟਾਇਗਰ ਫੋਰਸ ਦਾ ਨਾਮ ਲੈਕੇ ਸ਼ਾਸਨ ਤੇ ਪ੍ਰਸ਼ਾਸਨ ਨੂੰ ਧਮਕਾਉਣ ਵਾਲੇ ਸ਼ਰਾਰਤੀ ਅਨਸਰ ਬਾਜ਼ ਆਉਣ :ਬੀਰਪਾਲ, ਨੇਕੂ ,ਹੈਪੀ
ਹੁਸ਼ਿਆਰਪੁਰ 13 ਅਪ੍ਰੈਲ ( ਤਰਸੇਮ ਦੀਵਾਨਾ ) ਬੇਗਮਪੁਰਾ ਟਾਇਗਰ ਫੋਰਸ ਦੇ ਕੌਮੀ ਚੇਅਰਮੈਨ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬੇਗਮਪੁਰਾ ਟਾਇਗਰ ਫੋਰਸ ਦੀ ਇੱਕ ਮੀਟਿੰਗ ਫੋਰਸ ਦੇ ਮੁੱਖ ਦਫ਼ਤਰ ਭਗਤ ਨਗਰ ਨੇੜੇ ਮਾਡਲ ਟਾਉਨ ਹੁਸ਼ਿਆਰਪੁਰ ਵਿਖੇ ਫੋਰਸ ਦੇ ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਫੋਰਸ ਦੇ ਪੰਜਾਬ ਪ੍ਰਧਾਨ ਬੀਰਪਾਲ ਠਰੋਲੀ,ਨੇਕੂ ਅਜਨੋਹਾ ਨੇ ਵਿਸ਼ੇਸ ਤੌਰ ਸਿਰਕਤ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆ ਫੋਰਸ ਦੇ ਆਗੂਆ ਨੇ ਕਿਹਾ ਕਿ ਨੌਜਵਾਨ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਦੇ ਹੋਏ ਵੋਟ ਜ਼ਰੂਰ ਪਾਉਣ। ਕਿਉਂਕਿ ਇੱਕ ਮਜਬੂਤ ਲੋਕਤੰਤਰ ਦੇ ਨਿਰਮਾਣ ਵਿੱਚ ਨੌਜਵਾਨ ਪੀੜੀ ਦੀ ਇੱਕ ਮਹੱਤਵਪੂਰਣ ਭੂਮਿਕਾ ਹੁੰਦੀ ਹੈ। ਕਿਉਕਿ ਲੋਕਤੰਤਰ ਵਿੱਚ ਇੱਕ-ਇੱਕ ਵੋਟ ਦਾ ਮਹੱਤਵ ਹੁੰਦਾ ਹੈ। ਇਸ ਲਈ ਸਾਨੂੰ ਵੋਟਾਂ ਦੇ ਦਿਨ ਆਪਣੇ ਨਾਲ-ਨਾਲ ਆਪਣੇ ਪਰਿਵਾਰ, ਗਵਾਂਢੀਆਂ ਅਤੇ ਹੋਰ ਲੋਕਾਂ ਨੂੰ ਪ੍ਰੇਰਿਤ ਕਰਨਾ ਚਾਹੀਦਾ ਹੈ ਤਾਂਕਿ ਹਰੇਕ ਵਿਅਕਤੀ ਸਰਕਾਰ ਚੁਣਨ ਵਿੱਚ ਆਪਣੀ ਖਾਸ ਭੂਮਿਕਾ ਨਿਭਾ ਸਕੇ। ਉਹਨਾ ਕਿਹਾ ਕਿ ਵੈਸੇ ਤਾਂ ਲੋਕਾਂ ਨੂੰ ਜਾਗਰੂਕ ਕਰਨ ਲਈ ਚੋਣ ਕਮਿਸ਼ਨ ਨੇ ਮੁਹਿੰਮ ਚਲਾ ਰੱਖੀ ਹੈ ਪਰ ਇਹ ਉਸ ਵੇਲੇ ਸਾਰਥਿਕ ਹੋਵੇਗਾ ਜਦੋਂ ਅਸੀਂ ਮਿਲ ਕੇ ਚੋਣਾ ਵਾਲੇ ਦਿਨ ਚੋਣ ਕੇਂਦਰ ਤੇ ਜਾ ਕੇ ਵੋਟ ਪੋਲ ਕਰਾਗੇ। ਉਹਨਾ ਕਿਹਾ ਕਿ ਬੇਗਮਪੁਰਾ ਟਾਇਗਰ ਫੋਰਸ ਨੇ ਫੈਸਲਾ ਲਿਆ ਹੈ ਕਿ ਉਹ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨਗੇ ਖਾਸ ਕਰਕੇ ਨੌਜਵਾਨ ਪੀੜੀ ਨੂੰ । ਉਨਾਂ ਕਿਹਾ ਕਿ ਸਾਨੂੰ ਰਲ ਮਿਲਕੇ ਵੋਟ ਪਾਉਣ ਦੇ ਲਈ ਪਿੰਡਾ ਤੇ ਸ਼ਹਿਰਾ ਵਿੱਚ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ ਤਾਂਕਿ ਹਰੇਕ ਵਿਅਕਤੀ ਆਪਣੀ ਵੋਟ ਪੋਲ ਕਰ ਸਕੇ ਅਤੇ ਇਕ ਮਜਬੂਤ ਸਰਕਾਰ ਚੁਣਨ ਵਿੱਚ ਆਪਣੀ ਹਿੱਸੇਦਾਰੀ ਪਾ ਸਕੇ। ਬੇਗਮਪੁਰਾ ਟਾਇਗਰ ਫੋਰਸ ਦੇ ਅਹੁਦੇਦਾਰਾ ਨੇ ਬੱਚਿਆਂ ਦੇ ਮਾਤਾ-ਪਿਤਾ ਨੂੰ ਅਪੀਲ ਕੀਤੀ ਕਿ ਜੇਕਰ ਉਨਾਂ ਦਾ ਬੱਚਾ 18 ਸਾਲ ਦਾ ਹੋ ਗਿਆ ਹੈ ਤਾ ਉਹ ਆਪਣੇ ਬੱਚੇ ਦੀ ਵੋਟ ਜ਼ਰੂਰ ਬਣਾਉਣ ਅਤੇ ਜਿਸ ਦੀ ਵੋਟ ਬਣ ਚੁੱਕੀ ਹੈ ਉਹ ਆਪਣੇ ਵੋਟ ਦੇ ਅਧਿਕਾਰ ਦਾ ਪ੍ਰਯੋਗ ਜ਼ਰੂਰ ਕਰਨ। ਕਿਉਂਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਦੇਸ਼ ਹੇ ਜਿਥੇ ਵੋਟ ਦੇ ਬਲ ਤੇ ਹੀ ਸਰਕਾਰ ਦਾ ਗਠਨ ਹੁੰਦਾ ਹੈ। ਇਸ ਲਈ ਸਾਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਚੋਣ ਕੇਂਦਰ ਪਹੁੰਚ ਕੇ ਬਿਨਾਂ ਕਿਸੇ ਲਾਲਚ ਅਤੇ ਡਰ ਤੋਂ ਆਪਣੇ ਵੋਟ ਦੇ ਅਧਿਕਾਰ ਦਾ ਪ੍ਰਯੋਗ ਕਰਨਾ ਚਾਹੀਦਾ ਹੈ ਤਾਂਕਿ ਇਕ ਈਮਾਨਦਾਰ ਅਤੇ ਵਿਕਾਸ ਕਰਨ ਵਾਲੀ ਸਰਕਾਰ ਚੁਣੀ ਜਾ ਸਕੇ। ਉਹਨਾ ਅੰਤ ਵਿੱਚ ਕਿਹਾ ਕਿ ਬੇਗਮਪੁਰਾ ਟਾਇਗਰ ਫੋਰਸ ਇੱਕ ਰਜਿ. ਜਥੇਬੰਦੀ ਹੈ ਅਤੇ ਫੋਰਸ ਵਿੱਚੋ ਕੁਝ ਕੱਢੇ ਹੋਏ ਲੋਕ ਅਜੇ ਵੀ ਸ਼ਾਸਨ ਅਤੇ ਪ੍ਰਸ਼ਾਸਨ ਨੂੰ ਬੇਗਮਪੁਰਾ ਟਾਇਗਰ ਫੋਰਸ ਦਾ ਗੈਰ ਸਵਿਧਾਨਿਕ ਤੌਰ ਤੇ ਨਾਮ ਲੈਕੇ ਧਮਕਾ ਰਹੇ ਹਨ ਉਹਨਾ ਕਿ ਅਸੀ ਸ਼ਾਸਨ ਪ੍ਰਸ਼ਾਸਨ ਨੂੰ ਅਪੀਲ ਕਰਦੇ ਹਾ ਕਿ ਇਹੋ ਜਿਹੇ ਸ਼ਰਾਰਤੀ ਅਨਸਰਾ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾ ਕਿ ਇਹੋ ਜਿਹੇ ਸ਼ਰਾਰਤੀ ਅਨਸਰ ਅੱਗੇ ਤੋ ਇਹੋ ਜਿਹੀਆ ਕੋਝੀਆ ਹਰਕਤਾ ਕਰਨ ਤੋ ਬਾਜ ਆਉਣ ਜਿਕਰਯੋਗ ਹੈ ਕਿ ਫੋਰਸ ਵਿੱਚੋ ਕੱਢੇ ਗਏ ਇਹ ਸ਼ਰਾਰਤੀ ਲੋਕਾ ਤੇ ਮਾਨਯੋਗ ਅਦਾਲਤ ਵਿੱਚ ਕੇਸ ਵੀ ਕੀਤਾ ਹੋਇਆ ਹੈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਡੀਆ ਇੰਚਾਰਜ ਚੰਦਰ ਪਾਲ ਹੈਪੀ ਸਤੀਸ਼ ਕੁਮਾਰ ਸ਼ੇਰਗੜ ,ਅਮਨਦੀਪ,ਮੁਨੀਸ਼,ਚਰਨਜੀਤ ਡਾਡਾ, ਕਮਲਜੀਤ, ਰਾਮ ਜੀ, ਦਵਿੰਦਰ ਕੁਮਾਰ, ਪੰਮਾ ਡਾਡਾ, ਗੋਗਾ ਮਾਂਝੀ , ਪਵਨ ਕੁਮਾਰ ਬੱਧਣ,ਅਮਨਦੀਪ ਸਿੰਘ, ਚਰਨਜੀਤ ਸਿੰਘ,ਭੁਪਿੰਦਰ ਕੁਮਾਰ ਬੱਧਣ ਕਮਲਜੀਤ ਸਿੰਘ, ਬਿਸ਼ਨਪਾਲ, ਗਿਆਨ ਚੰਦ, ਮੁਸਾਫ਼ਰ ਸਿੰਘ, ਸ਼ੇਰਾ ਸਿੰਘ, ਵਿਸ਼ਾਲ ਸਿੰਘ, ਸਨੀ ਸੀਣਾ,ਭਿੰਦਾ ਸੀਣਾ, ਹੈਪੀ ਫਤਹਿਗਡ਼੍ਹ,ਦਵਿੰਦਰ ਕੁਮਾਰ, ਰਾਕੇਸ ਕੁਮਾਰ ਭੱਟੀ ਵਿਜੇ ਕੁਮਾਰ ਜੱਲੋਵਾਲ ਖਨੂਰ , ਰਵਿ ਸੁੰਦਰ ਨਗਰ ਸਮੇਤ ਸੰਗਠਨ ਦੇ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।