*ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਟੀਆਂ ਦਾ ਨਤੀਜਾ ਰਿਹਾ ਸ਼ਾਨਦਾਰ*
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਟੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਸਕੂਲ ਦੇ ਕੁੱਲ 45 ਵਿਦਿਆਰਥੀਆਂ ਨੇ ਇਸ ਵਿੱਚ ਭਾਗ ਲਿਆ ਜਿਨਾਂ ਵਿੱਚੋਂ ਸਾਰੇ ਹੀ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕਰਕੇ ਪ੍ਰੀਖਿਆ ਪਾਸ ਕੀਤੀ ਸਕੂਲ ਪ੍ਰਿੰਸੀਪਲ ਸੰਦੀਪ ਸਿੰਘ ਨੇ ਦੱਸਿਆ ਕਿ ਇਹਨਾਂ ਨਤੀਜਿਆਂ ਵਿੱਚ ਜਸ਼ਨਪ੍ਰੀਤ ਸਿੰਘ ਪੁੱਤਰ ਸਰਦਾਰ ਨਰਿੰਦਰ ਸਿੰਘ ਤੇ ਸੰਜੀਵ ਬੇਦੀ ਪੁੱਤਰ ਸ੍ਰੀ ਬਲਜੀਤ ਕੁਮਾਰ ਨੇ 92.46 ਪ੍ਰਤੀਸ਼ਤ ਨੰਬਰ ਲੈ ਕੇ ਸਕੂਲ ਵਿੱਚੋਂ ਸਾਂਝੇ ਰੂਪ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਅਤੇ ਸਨੇਹਾ ਪੁੱਤਰੀ ਸਰੀ ਬਲਵਿੰਦਰ ਮਸੀਹ ਨੇ 85 ਫੀਸਦੀ ਨੰਬਰ ਲੈ ਕੇ ਸਕੂਲ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਜਤਿਨ ਬੇਦੀ ਪੁੱਤਰ ਸ੍ਰੀ ਕੁਲਦੀਪ ਬੇਦੀ ਨੇ 84.92% ਨੰਬਰ ਲੈ ਕੇ ਤੀਸਰਾ ਸਥਾਨ ਹਾਸਿਲ ਕੀਤਾ ਅੱਠ ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਹਾਸਲ ਕੀਤੇ ਅਤੇ 17 ਵਿਦਿਆਰਥੀਆਂ ਵੱਲੋਂ 70% ਤੋਂ ਵੱਧ ਅੰਕ ਪ੍ਰਾਪਤ ਕੀਤੇ ਗਏ ਪ੍ਰਿੰਸੀਪਲ ਸੰਦੀਪ ਸਿੰਘ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਅੱਗੇ ਤੋਂ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਇਸ ਮੌਕੇ ਸਕੂਲ ਸਟਾਫ ਵੱਲੋਂ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਵਿਦਿਆਰਥੀਆਂ ਦੇ ਮਾਪਿਆਂ ਨੇ ਬੱਚਿਆਂ ਦੀ ਸ਼ਾਨਦਾਰ ਸਫਲਤਾ ਦਾ ਸਿਹਰਾ ਸਕੂਲ ਅਧਿਆਪਕਾਂ ਦੀ ਸਖਤ ਮਿਹਨਤ ਨੂੰ ਦਿੰਦਿਆਂ ਦੱਸਿਆ ਕਿ ਅਧਿਆਪਕਾਂ ਦੀ ਸਖਤ ਮਿਹਨਤ ਕਾਰਨ ਹੀ ਅਜਿਹਾ ਨਤੀਜਾ ਸੰਭਵ ਹੋਇਆ ਹੈ ਇਸ ਮੌਕੇ ਸਕੂਲ ਅਧਿਆਪਕਾਂ ਨੇ ਦੱਸਿਆ ਕਿ ਸਕੂਲ ਪ੍ਰਿੰਸੀਪਲ ਸੰਦੀਪ ਸਿੰਘ ਜੀ ਦੀ ਯੋਗ ਅਗਵਾਈ ਵਿੱਚ ਸਕੂਲ ਸਫਲਤਾ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ।