ਭੀਮ ਰਾਓ ਯਸ਼ਵੰਤ ਅੰਬੇਡਕਰ ਦੀ ਚੋਣ ਮੁਹਿੰਮ ਭਖੀ 

ਭੀਮ ਰਾਓ ਯਸ਼ਵੰਤ ਅੰਬੇਡਕਰ ਦੀ ਚੋਣ ਮੁਹਿੰਮ ਭਖੀ 

ਭਾਜਪਾ ਸਰਕਾਰ ਦੀਆਂ ਨੀਤੀਆਂ ਨੂੰ ਲੋਕਤੰਤਰ ਲਈ ਵੱਡਾ ਖਤਰਾ ਹੈ : ਭੀਮ ਰਾਓ ਯਸ਼ਵੰਤ ਅੰਬੇਡਕਰ,ਭੈਣ ਸੰਤੋਸ਼ ਕੁਮਾਰੀ 

ਹੁਸ਼ਿਆਰਪੁਰ 16 ਮਈ (ਤਰਸੇਮ ਦੀਵਾਨਾ )

ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦਾ ਪੋਤਰਾ ਭੀਮ ਰਾਓ ਯਸ਼ਵੰਤ ਅੰਬੇਡਕਰ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਗਲੋਬਲ ਰਿਪਬਲਿਕਨ ਪਾਰਟੀ ਵੱਲੋਂ ਉਮੀਦਵਾਰ ਬਣਨ ਤੋਂ ਬਾਅਦ ਆਪਣੀ ਚੋਣ ਮੁਹਿੰਮ ਭਖਾ ਚੁੱਕੇ ਹਨ। ਇਸ ਸਬੰਧੀ ਪਾਰਟੀ ਦੇ ਵਰਕਰਾਂ ਤੇ ਸਮਰਥਕਾਂ ਵੱਲੋਂ ਐਡਵੋਕੇਟ ਓਮ ਪ੍ਰਕਾਸ਼ ਇੰਦਲ ਇੰਚਾਰਜ ਨਾਰਥ ਜ਼ੋਨ, ਭੈਣ ਸੰਤੋਸ਼ ਕੁਮਾਰੀ ਪੰਜਾਬ ਪ੍ਰਧਾਨ ਦੀ ਅਗਵਾਈ ਹੇਠ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਜਿਸ ਵਿੱਚ ਪਾਰਟੀ ਆਗੂ ਸੁਚੇਤ ਕਰਦੇ ਹਨ ਕਿ ਭਾਰਤੀ ਸੰਵਿਧਾਨ ਦੀ ਮੌਜੂਦਾ ਰੂਪ ਵਿੱਚ ਵੱਖ ਵੱਖ ਸੱਤਾਧਾਰੀ ਪਾਰਟੀਆਂ ਵੱਲੋਂ ਸਰਮਾਏਦਾਰਾਂ ਦੇ ਦਬਾਅ ਹੇਠ ਆ ਕੇ ਇਸ ਦੀਆਂ ਮਦਾਂ ਵਿੱਚ ਵਾਰ ਵਾਰ ਸੋਧ ਕੀਤੀ ਜਾ ਰਹੀ ਹੈ ਤਾਂ ਜੋ ਆਪਣੇ ਮਿੱਤਰਾਂ ਦੇ ਕਾਰੋਬਾਰਾਂ ਵਿੱਚ ਵੱਡਾ ਇਜ਼ਾਫਾ ਕੀਤਾ ਜਾ ਸਕੇ | ਪਿੰਡਾਂ ਦੇ ਲੋਕਾਂ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ ਪ੍ਰੀਵਾਰ ਵਿੱਚੋ ਉਮੀਦਵਾਰ ਮਿਲਣ ਦੀ ਹੈਰਾਨੀ ਭਰੀ ਖੁਸ਼ੀ ਹੋ ਰਹੀ ਹੈ | ਇਸ ਚੋਣ ਪ੍ਰਚਾਰ ਦੌਰਾਨ ਬਾਬਾ ਸਾਹਿਬ ਦੇ ਪੋਤਰੇ ਭੀਮ ਰਾਓ ਯਸਵੰਤ ਅੰਬੇਡਕਰ ਦੱਸਦੇ ਹਨ ਕਿ ਉਹਨਾਂ ਦੇ ਪਿਤਾ ਅਤੇ ਡਾਕਟਰ ਬੀ ਆਰ ਅੰਬੇਡਕਰ ਦੇ ਇਕਲੌਤੇ ਪੁੱਤਰ ਯਸ਼ਵੰਤ ਰਾਓ ਅੰਬੇਡਕਰ ਨੇ 1962 ਵਿੱਚ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਰਿਪਬਲਿਕ ਪਾਰਟੀ ਆਫ ਇੰਡੀਆ ਦੀ ਟਿਕਟ ਤੋਂ ਚੋਣ ਲੜੀ ਸੀ ਅਤੇ ਕੇਵਲ 9000 ਵੋਟਾਂ ਦੇ ਫਰਕ ਨਾਲ ਦੂਜੇ ਨੰਬਰ ਤੇ ਰਹੇ ਸਨ ਅਤੇ ਹੁਣ ਉਹ ਖੁਦ ਆਪਣੇ ਪਿਤਾ ਦੀ ਵਿਰਾਸਤ ਨੂੰ ਅੱਗੇ ਵਧਾਉਂਦੇ ਹੋਏ ਗਲੋਬਲ ਰਿਪਬਲੀਕਨ ਪਾਰਟੀ ਦੀ ਟਿਕਟ ਤੋਂ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਚੋਣ ਲੜਨ ਲਈ ਮੈਦਾਨ ਵਿੱਚ ਆਏ ਹਨ | ਉਹਨਾਂ ਦੱਸਿਆ ਕਿ ਬਾਬਾ ਸਾਹਿਬ ਦੇ ਮਿਸ਼ਨ ਨੂੰ ਬਾਬੂ ਕਾਂਸ਼ੀ ਰਾਮ ਜੀ ਨੇ ਸਹੀ ਮਾਇਨਿਆਂ ਵਿੱਚ ਅੱਗੇ ਵਧਾਇਆ ਪਰ ਉਨਾਂ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਆਪਣੀ ਦਿਸ਼ਾ ਅਤੇ ਦਸ਼ਾ ਤੋਂ ਭਟਕ ਗਈ ਇਸੇ ਤਰ੍ਹਾਂ ਹੋਰ ਬਹੁਤ ਸਾਰੀਆਂ ਪਾਰਟੀਆਂ ਨੇ ਬਾਬਾ ਸਾਹਿਬ ਦਾ ਨਾਮ ਲੈ ਕੇ ਸਵਾਰਥ ਦੀ ਰਾਜਨੀਤੀ ਚਮਕਾਈ ਪਰ ਅਜੇ ਤੱਕ ਉਹਨਾਂ ਦੇ ਸੁਪਨਿਆਂ ਨੂੰ ਬੂਰ ਨਹੀਂ ਪਾਇਆ ਜਾ ਸਕਿਆ।ਉਹਨਾਂ ਮੌਜੂਦਾ ਭਾਜਪਾ ਸਰਕਾਰ ਦੀਆਂ ਨੀਤੀਆਂ ਨੂੰ ਲੋਕਤੰਤਰ ਲਈ ਵੱਡਾ ਖਤਰਾ ਦੱਸਦੇ ਕਿਹਾ ਕਿ ਸੱਤਾ ਲਈ ਭਾਜਪਾ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ ਅਤੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਇਸ ਦੀ ਸਭ ਤੋਂ ਵੱਡੀ ਮਿਸਾਲ ਹੈ |

Leave a Reply

Your email address will not be published. Required fields are marked *