ਭਾਜਪਾ ਬਾਬਾ ਸਹਿਬ ਭੀਮ ਰਾਉ ਅੰਬੇਦਕਰ ਜੀ ਦੇ ਲਿਖੇ ਸੰਵਿਧਾਨ ਨੂੰ ਖਤਮ ਕਰਨ ਦੀਆਂ ਨਿਰੰਤਰ ਕੋਸ਼ਿਸਾਂ ਕਰ ਰਹੀ ਹੈ : ਬੇਗਮਪੁਰਾ ਟਾਇਗਰ ਫੋਰਸ ।
ਮਾਨ ਸਰਕਾਰ ਵਲੋ ਐਸਸੀ ਕਮਿਸਨ ਦੇ 10 ਮੈਬਰਾ ਦੀ ਗਿਣਤੀ ਘਟਾਕੇ 5 ਕਰਨਾ ਸਿੱਧ ਕਰਦਾ ਹੈ ਕਿ ਆਪ ਭਾਜਪਾ ਦੀ ਬੀ ਟੀਮ ਹੈ : ਬੀਰਪਾਲ,ਨੇਕੂ,ਹੈਪੀ ।
ਹੁਸ਼ਿਆਰਪੁਰ 22 ਮਈ ( ਤਰਸੇਮ ਦੀਵਾਨਾ ) ਬੇਗਮਪੁਰਾ ਟਾਇਗਰ ਫੋਰਸ ਦੇ ਕੌਮੀ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬੇਗਮਪੁਰਾ ਟਾਇਗਰ ਫੋਰਸ ਦੀ ਇੱਕ ਮੀਟਿੰਗ ਫੋਰਸ ਦੇ ਦੋਆਬਾ ਪ੍ਰਧਾਨ ਨੇਕੂ ਅਜਨੋਹਾ ਪ੍ਰਧਾਨਗੀ ਹੇਠ ਫੋਰਸ ਦੇ ਮੁੱਖ ਦਫਤਰ ਭਗਤ ਨਗਰ ਹੁਸ਼ਿਆਰਪੁਰ ਵਿਖੇ ਹੋਈ । ਮੀਟਿੰਗ ਵਿੱਚ ਫੋਰਸ ਦੇ ਸਟੇਟ ਪ੍ਰਧਾਨ ਬੀਰਪਾਲ ਠਰੋਲੀ, ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਨੇ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆ ਆਗੂਆ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਬਾਬਾ ਸਾਹਿਬ ਡਾਕਟਰ ਭੀਮ ਰਾਉ ਅੰਬੇਦਕਰ ਜੀ ਦੇ ਲਿਖੇ ਸੰਵਿਧਾਨ ਨੂੰ ਖਤਮ ਕਰਨ ਦੀਆਂ ਨਿਰੰਤਰ ਕੋਸ਼ਿਸਾਂ ਕਰਦੀ ਆ ਰਹੀ ਹੈ ਜਿਹੜੀਆਂ ਕਿ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਉਹਨਾਂ ਆਖਿਆ ਕਿ ਭਾਜਪਾ ਦਲਿਤ ਵਿਰੋਧੀ ਪਾਰਟੀ ਹੈ ਇਸ ਦੇ ਰਾਜ ਅੰਦਰ ਘੱਟ ਗਿਣਤੀ ਧਰਮਾਂ ਅਤੇ ਜਾਤਾਂ ਦੇ ਲੋਕਾਂ ਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ ਕਿਉਂਕਿ ਭਾਜਪਾ ਧਰਮ ਨਿਰਪੱਖ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣ ਵੱਲ ਵੱਧ ਰਹੀ ਹੈ ਉਹਨਾਂ ਕਿਹਾ ਕਿ ਭਾਜਪਾ ਦੀ ਸਰਕਾਰ ਨੇ ਦਿੱਲੀ ਤੁਗਲਕਾਬਾਦ ਵਿਖੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਨੂੰ ਢਾਹ ਕੇ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਸੀ ਇਸੇ ਤਰ੍ਹਾਂ ਸੈਂਕੜੇ ਸਾਲ ਪੁਰਾਣੀ ਮਸਜਿਦ ਨੂੰ ਤੋੜ ਕੇ ਮੁਸਲਿਮ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਈ ਗਈ ਸੀ ਉਹਨਾਂ ਕਿਹਾ ਕਿ ਧਾਰਾ 370 ਤੋੜ ਕੇ ਸੰਵਿਧਾਨ ਦੀ ਉਲੰਘਣਾ ਵੀ ਭਾਜਪਾ ਵੱਲੋਂ ਕੀਤੀ ਗਈ ਹੈ ਉਹਨਾਂ ਕਿਹਾ ਕਿ ਭਾਜਪਾ ਵਲੋ ਇਸੇ ਤਰ੍ਹਾਂ ਹੀ ਸੀ ਏ ਏ ਅਤੇ ਐਨ ਪੀ ਆਰ ਆਦਿ ਕਾਨੂੰਨ ਲਿਆ ਕੇ ਘੱਟ ਗਿਣਤੀ ਲੋਕਾਂ ਦੀ ਨਾਗਰਿਕਤਾ ਤੇ ਸਵਾਲੀਆਂ ਨਿਸ਼ਾਨ ਲਗਾਇਆ ਜਾ ਰਿਹਾ ਹੈ ਉਹਨਾਂ ਕਿਹਾ ਕਿ ਇਸ ਤਰ੍ਹਾਂ ਦੇਸ਼ ਦੀ ਏਕਤਾ ਨੂੰ ਖਤਰਾ ਪੈਦਾ ਹੋ ਰਿਹਾ ਹੈ ਉਹਨਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਭਾਜਪਾ ਦੀ ਬੀ ਟੀਮ ਹੈ ਜਿਨ੍ਹਾਂ ਨੇ ਐਸੀ ਕਮਿਸ਼ਨ ਦੇ ਮੈਂਬਰਾਂ ਦੀ ਗਿਣਤੀ 10 ਘਟਾ ਕੇ ਪੰਜ ਕਰ ਦਿੱਤੀ ਹੈ ਅਤੇ ਐਸੀ ਕਮਿਸ਼ਨ ਦਾ ਚੇਅਰਮੈਨ ਵੀ ਜਨਰਲ ਲਗਾਕੇ ਇਹ ਸਿੱਧ ਕਰ ਦਿੱਤਾ ਹੈ ਕਿ ਮਾਨ ਸਰਕਾਰ ਵੀ ਦਲਿਤ ਵਿਰੋਧੀ ਸਰਕਾਰ ਹੈ ਉਹਨਾ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਵੀ ਮਾਨ ਸਰਕਾਰ ਵਲੋ ਲਾਅ ਅਫਸਰ ਵੀ ਭਰਤੀ ਨਾ ਕਰਨਾ ਇਹ ਸਿੱਧ ਕਰਦਾ ਹੈ ਕਿ ਮਾਨ ਸਰਕਾਰ ਭਾਜਪਾ ਦੇ ਇਸ਼ਾਰੇ ਤੇ ਕੰਮ ਕਰ ਰਹੀ ਹੈ ਉਹਨਾਂ ਆਖਿਆ ਕਿ ਬੇਗਮਪੁਰਾ ਟਾਈਗਰ ਫੋਰਸ ਇੱਕ ਸੰਘਰਸ਼ਸ਼ੀਲ ਜਥੇਬੰਦੀ ਹੈ ਅਤੇ ਲਗਾਤਾਰ ਗਰੀਬਾਂ ਤੇ ਹੋ ਰਹੇ ਜਬਰ ਜੁਲਮ ਦੇ ਸ਼ਿਕਾਰ ਹੋਏ ਲੋਕਾਂ ਦਾ ਸਾਥ ਦਿੰਦੀ ਆ ਰਹੀ ਹੈ । ਉਹਨਾ ਅੰਤ ਵਿੱਚ ਕਿਹਾ ਕਿ ਬੇਗਮਪੁਰਾ ਟਾਇਗਰ ਫੋਰਸ ਇੱਕ ਰਜਿ. ਜਥੇਬੰਦੀ ਹੈ ਅਤੇ ਫੋਰਸ ਵਿੱਚੋ ਕੁਝ ਕੱਢੇ ਹੋਏ ਲੋਕ ਅਜੇ ਵੀ ਸ਼ਾਸਨ ਅਤੇ ਪ੍ਰਸ਼ਾਸਨ ਨੂੰ ਬੇਗਮਪੁਰਾ ਟਾਇਗਰ ਫੋਰਸ ਦਾ ਗੈਰ ਸਵਿਧਾਨਿਕ ਤੌਰ ਤੇ ਨਾਮ ਲੈਕੇ ਧਮਕਾ ਰਹੇ ਹਨ ਉਹਨਾ ਕਿ ਅਸੀ ਸ਼ਾਸਨ ਪ੍ਰਸ਼ਾਸਨ ਨੂੰ ਅਪੀਲ ਕਰਦੇ ਹਾ ਕਿ ਇਹੋ ਜਿਹੇ ਸ਼ਰਾਰਤੀ ਅਨਸਰਾ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾ ਕਿ ਇਹੋ ਜਿਹੇ ਸ਼ਰਾਰਤੀ ਅਨਸਰ ਅੱਗੇ ਤੋ ਇਹੋ ਜਿਹੀਆ ਕੋਝੀਆ ਹਰਕਤਾ ਕਰਨ ਤੋ ਬਾਜ ਆਉਣ ਜਿਕਰਯੋਗ ਹੈ ਕਿ ਫੋਰਸ ਵਿੱਚੋ ਕੱਢੇ ਗਏ ਇਹ ਸ਼ਰਾਰਤੀ ਲੋਕਾ ਤੇ ਮਾਨਯੋਗ ਅਦਾਲਤ ਵਿੱਚ ਕੇਸ ਵੀ ਕੀਤਾ ਹੋਇਆ ਹੈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਡੀਆ ਇੰਚਾਰਜ ਚੰਦਰ ਪਾਲ ਹੈਪੀ, ਸਤੀਸ਼ ਕੁਮਾਰ ਸ਼ੇਰਗੜ ,ਅਮਨਦੀਪ,ਮੁਨੀਸ਼,ਚਰਨਜੀਤ ਡਾਡਾ, ਕਮਲਜੀਤ, ਰਾਮ ਜੀ, ਦਵਿੰਦਰ ਕੁਮਾਰ, ਪੰਮਾ ਡਾਡਾ, ਗੋਗਾ ਮਾਂਝੀ , ਪਵਨ ਕੁਮਾਰ ਬੱਧਣ,ਅਮਨਦੀਪ ਸਿੰਘ, ਚਰਨਜੀਤ ਸਿੰਘ,ਭੁਪਿੰਦਰ ਕੁਮਾਰ ਬੱਧਣ ਕਮਲਜੀਤ ਸਿੰਘ, ਬਿਸ਼ਨਪਾਲ, ਗਿਆਨ ਚੰਦ, ਮੁਸਾਫ਼ਰ ਸਿੰਘ, ਸ਼ੇਰਾ ਸਿੰਘ, ਵਿਸ਼ਾਲ ਸਿੰਘ, ਸਨੀ ਸੀਣਾ,ਭਿੰਦਾ ਸੀਣਾ, ਹੈਪੀ ਫਤਹਿਗਡ਼੍ਹ,ਦਵਿੰਦਰ ਕੁਮਾਰ, ਰਾਕੇਸ ਕੁਮਾਰ ਭੱਟੀ ਵਿਜੇ ਕੁਮਾਰ ਜੱਲੋਵਾਲ ਖਨੂਰ , ਰਵਿ ਸੁੰਦਰ ਨਗਰ ਆਦਿ ਹਾਜ਼ਰ ਸਨ