ਸਕੂਲ ਆਫ ਐਮੀਨੈਂਸ ਬਾਗਪੁਰ- ਸਤੌਰ ਦੇ 26 ਵਿਦਿਆਰਥੀ ਲੁਧਿਆਣਾ ਵਿਖੇ ਨੀਟ ਅਤੇ ਜੇਈਈ ਦੀ ਪ੍ਰੀਖਿਆ ਦੀ ਟ੍ਰੇਨਿੰਗ ਹਾਸਲ ਕਰਨਗੇ
ਹੁਸ਼ਿਆਰਪੁਰ, 6 ਜੂਨ (ਤਰਸੇਮ ਦੀਵਾਨਾ)-ਸਕੂਲ ਆਫ ਐਮੀਨੈਂਸ ਬਾਗਪੁਰ-ਸਤੌਰ ਦੇ ਵਿਦਿਆਰਥੀਆਂ ਨੂੰ ਮੇਰੀਟੋਰੀਅਸ ਸਕੂਲ ਲੁਧਿਆਣਾ ਵਿਖੇ 6 ਜੂਨ ਤੋਂ 28 ਜੂਨ ਤੱਕ ਨੀਟ ਅਤੇ ਜੇਈਈ ਦੀ ਪ੍ਰੀਖਿਆ ਦੀ ਟਰੇਨਿੰਗ ਲੈਣ ਲਈ ਰਵਾਨਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਸੁਰਜੀਤ ਸਿੰਘ ਬੱਧਣ ਨੇ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਸਕੂਲ ਆਫ ਐਮੀਨੈਂਸ ਬਾਗਪੁਰ-ਸਤੌਰ ਦੇ 26 ਵਿਦਿਆਰਥੀ ਭਾਗ ਲੈ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ ਨਾਲ ਭਵਿੱਖ ਵਿੱਚ ਉਹਨਾਂ ਨੂੰ ਉੱਚੀਆਂ ਮੰਜ਼ਿਲਾਂ ਤੱਕ ਪਹੁੰਚਾਉਣ ਲਈ ਯਤਨਸ਼ੀਲ ਹੈ। ਇਸ ਮੌਕੇ ਜਸਵਿੰਦਰ ਸਿੰਘ ਸਹੋਤਾ, ਪਰਮਜੀਤ ਸਿੰਘ, ਸੰਦੀਪ ਕੁਮਾਰ, ਜੋਗਿੰਦਰ ਸਿੰਘ ਆਦਿ ਹਾਜ਼ਰ ਸਨ।
ਲੁਧਿਆਣਾ ਵਿਖੇ ਹੋ ਰਹੀ ਨੀਟ ਅਤੇ ਜੇਈਈ ਦੀ ਪ੍ਰੀਖਿਆ ਦੀ ਟ੍ਰੇਨਿੰਗ ਵਿੱਚ ਸ਼ਾਮਿਲ ਹੋਣ ਲਈ ਵਿਦਿਆਰਥੀਆਂ ਨੂੰ ਰਵਾਨਾ ਕਰਦੇ ਹੋਏ ਪ੍ਰਿੰ: ਸੁਰਜੀਤ ਸਿੰਘ ਅਤੇ ਹੋਰ।
ਫੋਟੋ : ਅਜਮੇਰ ਦੀਵਾਨਾ