ਹੁਸ਼ਿਆਰਪੁਰ ਫਗਵਾੜਾ ਰੋਡ ਤੇ ਮੋਟਰਸਾਈਕਲ ਤੇ ਇਨੋਵਾ ਕਾਰ ਦੀ ਹੋਈ ਆਹਮਣੇ ਸਾਹਮਣੇ ਟੱਕਰ ਪਿਓ ਪੁੱਤ ਦੀ ਮੌਤ

ਹੁਸ਼ਿਆਰਪੁਰ ਫਗਵਾੜਾ ਰੋਡ ਤੇ ਮੋਟਰਸਾਈਕਲ ਤੇ ਇਨੋਵਾ ਕਾਰ ਦੀ ਹੋਈ ਆਹਮਣੇ ਸਾਹਮਣੇ ਟੱਕਰ ਪਿਓ ਪੁੱਤ ਦੀ ਮੌਤ

ਹੁਸ਼ਿਆਪੁਰ:(ਬਿਊਰੋ)ਹੁਸ਼ਿਆਰਪੁਰ ਤੋ ਫਗਵਾੜਾ ਰੋਡ ਤੇ ਅੱਡਾ ਡਵਿੱਡਾ ਰਿਹਾਣਾ ਭੱਠੇ ਦੇ ਨੇੜੇ ਇਨੋਵਾ ਕਾਰ ਅਤੇ ਮੋਟਰਸਾਈਕਲ ਦੀ ਆਹਮੋ ਸਾਹਮਣੇ ਹੋਈ ਜ਼ਬਰਦਸਤ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਦੋਵੇਂ ਮ੍ਰਿਤਕ ਪਿਓ-ਪੁੱਤਰ ਦੱਸੇ ਜਾ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਮੇਹਟੀਆਣਾ ਤੋਂ ਮੌਕੇ ‘ਤੇ ਪਹੁੰਚੇ ਥਾਣਾ ਮੁਖੀ ਮੇਹਟੀਆਣਾ ਸਬ-ਇੰਸਪੈਕਟਰ ਊਸ਼ਾ ਰਾਣੀ ਅਤੇ ਏ.ਐੱਸ.ਆਈ ਸੰਜੀਵ ਕੁਮਾਰ ਨੇ ਦੱਸਿਆ ਕਿ ਅਮਰਜੀਤ ਸਿੰਘ ਪੁੱਤਰ ਸੁੱਚਾ (50) ਅਤੇ ਨਵਪ੍ਰੀਤ ਸਿੰਘ ਉਰਫ ਸਾਹਿਲ (19) ਪੁੱਤਰ ਅਮਰਜੀਤ ਸਿੰਘ ਵਾਸੀ ਲੁਧਿਆਣਾ, ਦੋਵੇਂ ਪਿਓ-ਪੁੱਤਰ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਫਗਵਾੜਾ ਤੋਂ ਹੁਸ਼ਿਆਰਪੁਰ ਵਾਲੀ ਸਾਈਡ ਜਾ ਰਹੇ ਸਨ ਤਾਂ ਸਾਹਮਣੇ ਤੋਂ ਆ ਰਹੀ ਇਨੋਵਾ ਕਾਰ ਜਿਸ ਨੂੰ ਕਿ ਹਰਭਜਨ ਲਾਲ ਪੁੱਤਰ ਕਰਤਾਰ ਚੰਦ ਵਾਸੀ ਪਿੰਡ ਸਮਰਾਹਾ, ਥਾਣਾ ਯਮਸ਼ੇਦ, ਜ਼ਿਲ੍ਹਾ ਜਲੰਧਰ ਚਲਾ ਰਿਹਾ ਸੀ, ਨਾਲ ਉਹਨਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ। ਮੌਕੇ ਤੇ ਰਾਹਗੀਰਾਂ ਦੀ ਮਦਦ ਨਾਲ ਉਹਨਾਂ ਨੂੰ ਜ਼ਖ਼ਮੀ ਹਾਲਤ ਵਿੱਚ ਸ਼ਿਵਮ ਹਸਪਤਾਲ ਹੁਸ਼ਿਆਰਪੁਰ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਜਿੱਥੇ ਕਿ ਅਮਰਜੀਤ ਸਿੰਘ ਦੀ ਮੌਤ ਹੋ ਗਈ ਅਤੇ ਨਵਪ੍ਰੀਤ ਸਿੰਘ ਨੂੰ ਲੁਧਿਆਣਾ ਵਿਖੇ ਰੈਫਰ ਕਰ ਦਿੱਤਾ ਜਿੱਥੇ ਉਸਦੀ ਵੀ ਮੌਤ ਹੋ ਗਈ। ਥਾਣਾ ਮੇਹਟੀਆਣਾ ਦੀ ਪੁਲਸ ਨੇ ਇਨੋਵਾ ਕਾਰ ਦੇ ਚਾਲਕ ਹਰਭਜਨ ਲਾਲ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਬਾਕੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *