ਥਾਣਾ ਮਾਹਿਲਪੁਰ ਦੀ ਪੁਲਿਸ ਨੇ 990 ਗ੍ਰਾਮ ਅਫੀਮ ਸਮੇਤ ਕੀਤਾ ਇੱਕ ਵਿਅਕਤੀ ਨੂੰ ਗ੍ਰਿਫਤਾਰ
ਹੁਸ਼ਿਆਰਪੁਰ 2 ਜੁਲਾਈ ( ਤਰਸੇਮ ਦੀਵਾਨਾ ) ਸੁਰਿੰਦਰ ਲਾਂਬਾ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸਰਬਜੀਤ ਸਿੰਘ ਬਾਹੀਆਂ ਪੁਲਿਸ ਕਪਤਾਨ (ਤਫਤੀਸ਼) ਮੇਜਰ ਸਿੰਘ ਪੁਲਿਸ ਕਪਤਾਨ (ਪੀ.ਬੀ.ਆਈ) ਦੀਆਂ ਹਦਾਇਤਾਂ ਅਨੁਸਾਰ ਭੈੜੇ ਪੁਰਸ਼ਾਂ ਅਤੇ ਨਸ਼ਾ ਸਮੱਗਲਰਾਂ ਦੇ ਖਿਲਾਫ ਸ਼ੁਰੂ ਕੀਤੀ ਗਈ ਕਾਰਵਾਈ ਅਨੁਸਾਰ ਪਰਮਿੰਦਰ ਸਿੰਘ ਉਪ ਪੁਲਿਸ ਕਪਤਾਨ ਸਬ ਡਵੀਜਨ ਗੜ੍ਹਸ਼ੰਕਰ ਦੀ ਨਿਗਰਾਨੀ ਹੇਠ ਐਸ ਆਈ ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਮਾਹਿਲਪੁਰ ਦੀ ਦੇਖ ਰੇਖ ਹੇਠ ਏ ਐਸ ਆਈ ਹਰਭਜਨ ਸਿੰਘ ਥਾਣਾ ਮਾਹਿਲਪੁਰ ਸਾਥੀ ਕਰਮਚਾਰੀਆ ਨਾਲ ਗਸ਼ਤ ਕਰਦੇ ਕਰਦੇ ਜਦੋ ਪਿੰਡ ਭੁੱਲੇਵਾਲ ਗੁੱਜਰਾਂ ਜੈਜੋ ਰੋਡ ਪਹੁੰਚੇ ਤਾਂ ਮੋੜ ਦੇ ਕੋਲ ਇੱਕ ਵਿਅਕਤੀ ਸ਼ੱਕੀ ਹਾਲਤ ਵਿੱਚ ਨਜਰ ਆਇਆ
ਜਿਸਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕਰਕੇ ਉਸਦਾ ਨਾਮ ਪਤਾ ਪੁੱਛਿਆ,ਜਿਸਨੇ ਆਪਣਾ ਨਾਮ ਅਜੈਪਾਲ ਪੁੱਤਰ ਹਰੀ ਚੰਦ ਵਾਸੀ ਪਿੰਡ ਸੈਨਡੋਲੀ ਥਾਣਾ ਵਜੀਰਗੰਜ ਜਿਲ੍ਹਾ ਵਦਾਈਓ ਸਟੇਟ ਉੱਤਰਪ੍ਰਦੇਸ਼ ਹਾਲ ਵਾਸੀ ਪਿੰਡ ਨਾਰੂ ਨੰਗਲ ਥਾਣਾ ਸਦਰ ਜਿਲ੍ਹਾ ਹੁਸ਼ਿਆਰਪੁਰ ਦੱਸਿਆ । ਜਿਸਤੇ ਕਾਬੂ ਕੀਤੇ ਅਜੈਪਾਲ ਦੀ ਤਲਾਸ਼ੀ ਲਈ ਤਾ ਉਕਤ ਕੋਲੋ 990 ਗ੍ਰਾਮ ਅਫੀਮ ਬ੍ਰਾਮਦ ਹੋਈ
ਜਿਸਤੇ ਥਾਣਾ ਮਾਹਿਲਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ ।
ਫੋਟੋ : ਅਜ਼ਮੇਰ ਦੀਵਾਨਾ