ਦਰਜਾ 4 ,ਦਸਵੀ ਪਾਸ ਕਰਮਚਾਰੀਆਂ ਦਾ ਟਾਇਪਿੰਗ ਟੈਸਟ ਜਲਦੀ ਲਿਆ ਜਾਵੇ।
ਦਸਵੀਂ ਪਾਸ ਦਰਜਾ ਚਾਰ ਕਰਮਚਾਰੀਆਂ ਦੀ ਸੂਚੀ ਤਿਆਰ ਕੀਤੀ ਜਾਵੇ।
ਜਿਹੜੇ ਕੱਚੇ ਦਰਜਾ ਚਾਰ ਕਰਮਚਾਰੀ ਸਕੂਲਾਂ ਵਿੱਚ ਕੰਮ ਕਰਦੇ ਹਨ ਉਨ੍ਹਾਂ ਨੂੰ ਪੱਕਿਆਂ ਕੀਤਾ ਜਾਵੇ।
ਆਨੰਦਪੁਰ ਸਾਹਿਬ(ਰੋਜ਼ਾਨਾ ਰਿਪੋਰਟਰ ਬਿਊਰੋ) 16ਫ਼ਰਵਰੀ ਅੱਜ ਅਨੰਦਪੁਰ ਸਾਹਿਬ ਦੇ ਪਿੰਡ ਮੀਂਡਵਾ ਵਿਖੇ ਪੰਜਾਬ ਦੇ ਸਕੂਲਾਂ ਦੇ ਦਰਜਾ ਚਾਰ ਮੁਲਾਜ਼ਮਾਂ ਵੱਲੋਂ ਟੈਂਕੀਆਂ ਤੇ ਚੜ੍ਹ ਕੇ ਆਪਣੀਆਂ ਮੰਗਾਂ ਨੂੰ ਲੇ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿਚ ਦਰਜਾ ਚਾਰ ਮੁਲਾਜ਼ਮਾਂ ਦੇ ਸੂਬਾ ਪ੍ਰਧਾਨ ਵਿਜੇ ਪਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ਕਿ ਪੰਜਾਬ ਸਰਕਾਰ ਉਨ੍ਹਾਂ ਨਾਲ ਧੱਕਾ ਕਰ ਰਹੀ ਹੈ ਪਿਛਲੇ ਕਾਫੀ ਸਮੇਂ ਤੋਂ ਪੰਜਾਬ ਸਰਕਾਰ ਨੇ ਦਸਵੀਂ ਪਾਸ ਦਰਜਾ ਚਾਰ ਮੁਲਾਜ਼ਮਾਂ ਕੋਲੋਂ ਟਾਈਪਿੰਗ ਟੈਸਟ ਨਹੀਂ ਲਿਆ ,ਅਤੇ ਕੱਚੇ ਮੁਲਾਜ਼ਮਾਂ ਨੂੰ ਵੀ ਅਜੇ ਤੱਕ ਪੱਕੇ ਨਹੀਂ ਕੀਤਾ ਗਿਆ ਅਤੇ ਨਾਂ ਹੀ ਬਿਮਾਰ ਮੁਲਾਜ਼ਮਾਂ ਦੀ ਵੀ ਕਿਤੇ ਐਡਜਸਟਮੈਂਟ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਮਤਰੇਈ ਮਾਂ ਵਾਲਾ ਵਿਵਹਾਰ ਕਰ ਰਹੀ ਹੈ। ਪਿਛਲੇ ਦੋ ਸਾਲਾਂ ਤੋਂ ਉਹਨਾਂ ਨੇ ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖੀਆਂ ਹਨ ਪਰ ਅਜੇ ਤੱਕ ਵੀ ਕੋਈ ਕਾਰਵਾਈ ਨਹੀਂ ਹੋਈ ਅਤੇ ਮੁਲਾਜ਼ਮ ਘੱਟ ਤਨਖਾਹਾਂ ਤੇ ਕੰਮ ਕਰ ਰਹੇ ਹਨ ।ਪਰ ਅਜੇ ਤੱਕ ਉਨ੍ਹਾਂ ਦੀ ਤਨਖਾਹ ਵਿਚ ਵੀ ਵਾਧਾ ਨਹੀਂ ਕੀਤਾ ਗਿਆ। ਇਸ ਸਬੰਧੀ ਅੱਜ ਦਰਜਾਚਾਰ ਦੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਨੂੰ ਇਹ ਅਪੀਲ ਕੀਤੀ ਕਿ ਜਲਦੀ ਤੋਂ ਜਲਦੀ ਉਹਨਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ।