ਸਪੈਸ਼ਲ ਬੱਚਿਆਂ ਨੂੰ ਵੀ ਮਿਲਣੇ ਚਾਹੀਦੇ ਨੇ ਬਰਾਬਰ ਮੌਕੇ : ਜਸਵਿਦਰ ਸਿੰਘ
ਆਸ਼ਾ ਕਿਰਨ ਸਕੂਲ ਨੂੰ 20 ਹਜਾਰ ਦੀ ਰਾਸ਼ੀ ਦਾਨ
ਹੁਸ਼ਿਆਰਪੁਰ 28 ਜੁਲਾਈ ( ਤਰਸੇਮ ਦੀਵਾਨਾ ) ਸਪੈਸ਼ਲ ਬੱਚਿਆਂ ਨਾਲ ਵੀ ਆਮ ਬੱਚਿਆਂ ਵਰਗਾ ਵਿਵਹਾਰ ਕਰਨ ਦੀ ਲੋੜ ਹੈ ਕਿਉਂਕਿ ਇਹ ਬੱਚੇ ਵੀ ਸਮਾਜ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਦੇ ਸਕਦੇ ਹਨ ਇਸ ਲਈ ਸਪੈਸ਼ਲ ਬੱਚਿਆਂ ਨੂੰ ਵੀ ਜ਼ਿੰਦਗੀ ਵਿੱਚ ਅੱਗੇ ਵੱਧਣ ਦੇ ਮੌਕੇ ਉਪਲਬਧ ਕਰਵਾਉਣੇ ਚਾਹੀਦੇ ਹਨ, ਇਹ ਪ੍ਰਗਟਾਵਾ ਸਮਾਜਸੇਵੀ ਬਲਵਿੰਦਰ ਸਿੰਘ ਵੱਲੋਂ ਜੇ.ਐੱਸ.ਐੱਸ.ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਦਾ ਦੌਰਾ ਕਰਨ ਸਮੇਂ ਕੀਤਾ ਗਿਆ, ਇਸ ਸਮੇਂ ਉਨ੍ਹਾ ਦੇ ਨਾਲ ਸ਼੍ਰੀਮਤੀ ਸ਼ੀਲਾ ਦੇਵੀ ਵੀ ਮੌਜੂਦ ਸਨ, ਇਸ ਮੌਕੇ ਜਸਵਿੰਦਰ ਸਿੰਘ ਵੱਲੋਂ ਸਕੂਲ ਵਿੱਚ ਪੜ੍ਹਦੇ ਬੱਚਿਆਂ ਦੀ ਭਲਾਈ ਲਈ 20 ਹਜਾਰ ਰੁਪਏ ਦੀ ਰਾਸ਼ੀ ਦਾਨ ਕੀਤੀ ਗਈ। ਉਨ੍ਹਾਂ ਕਿਹਾ ਕਿ ਆਸ਼ਾਦੀਪ ਵੈੱਲਫੇਅਰ ਸੁਸਾਇਟੀ ਵੱਲੋ ਕੀਤੇ ਜਾ ਰਹੇ ਕਾਰਜਾਂ ਦੀ ਜਿੰਨੀ ਵੀ ਪ੍ਰਸ਼ੰਸਾ ਕੀਤੀ ਜਾਵੇ ਉਹ ਘੱਟ ਹੈ। ਜਿਕਰਯੋਗ ਹੈ ਕਿ ਜਸਵਿੰਦਰ ਸਿੰਘ ਦੇ ਬੇਟੇ ਰਮਨਦੀਪ, ਪਿ੍ਰੰਸ ਸਿੱਧੂ ਤੇ ਬੇਟੀ ਹਰਦੀਪ ਕੌਰ ਵੀ ਪਿਛਲੇ ਲੰਬੇ ਸਮੇਂ ਤੋ ਸਪੈਸ਼ਲ ਬੱਚਿਆਂ ਨਾਲ ਜੁੜੇ ਹੋਏ ਹਨ। ਇਸ ਮੌਕੇ ਆਸ਼ਾਦੀਪ ਵੈੱਲਫੇਅਰ ਸੁਸਾਇਟੀ ਦੇ ਸਕੱਤਰ ਹਰਬੰਸ ਸਿੰਘ, ਸਾਬਕਾ ਪ੍ਰਧਾਨ ਮਲਕੀਤ ਸਿੰਘ ਮਹੇੜੂ, ਕੈਸ਼ੀਅਰ ਹਰੀਸ਼ ਠਾਕੁਰ, ਰਾਮ ਆਸਰਾ, ਕੋਰਸ ਕੋਆਰਡੀਨੇਟਰ ਬਰਿੰਦਰ ਕੁਮਾਰ, ਪਿ੍ਰੰਸੀਪਲ ਸ਼ੈਲੀ ਸ਼ਰਮਾ, ਵਾਈਸ ਪਿ੍ਰੰਸੀਪਲ ਇੰੰਦੂ ਬਾਲਾ ਵੱਲੋ ਜਸਵਿੰਦਰ ਸਿੰਘ ਦਾ ਧੰਨਵਾਦ ਕੀਤਾ ਗਿਆ।
ਕੈਪਸ਼ਨ-ਸੁਸਾਇਟੀ ਮੈਬਰਾਂ ਦੇ ਨਾਲ ਜਸਵਿੰਦਰ ਸਿੰਘ ਤੇ ਸਟਾਫ। ਫੋਟੋ : ਅਜਮੇਰ ਦੀਵਾ
ਨਾ