ਧੰਨ ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਗੁਰੂ ਹਨ ਤੇ ਗੁਰੂ ਹੀ ਰਹਿਣਗੇ : ਕੌਸਲਰ ਮੁਕੇਸ਼ ਕੁਮਾਰ ਮੱਲ੍ਹ 

ਧੰਨ ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਗੁਰੂ ਹਨ ਤੇ ਗੁਰੂ ਹੀ ਰਹਿਣਗੇ : ਕੌਸਲਰ ਮੁਕੇਸ਼ ਕੁਮਾਰ ਮੱਲ੍ਹ 

ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ 6ਪਾਤਸ਼ਾਹੀਆਂ ਨੇ ਆਪਣੇ ਆਪ ਨੂੰ ਕਿਤੇ ਵੀ ਗੁਰੂ ਨਹੀਂ ਲਿਖਿਆ!

ਹੁਸ਼ਿਆਰਪੁਰ 8 ਜੁਲਾਈ ( ਤਰਸੇਮ ਦੀਵਾਨਾ ) ਦਲਿਤ ਸਮਾਜ ਨੂੰ ਆ ਰਹੀਆ ਦਰਪੇਸ਼ ਮੁਸ਼ਕਿਲਾ ਦਾ ਮੁੱਦਾ ਇਸ ਵੇਲੇ ਇਕ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਪਿਛਲੇ ਦਿਨੀ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਹੁਕਮਨਾਮਾ ਜਾਰੀ ਕੀਤਾ ਗਿਆ ਜਿਸ ਵਿੱਚ ਕਿਹਾ ਗਿਆ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਨੂੰ ਨਾ ਹੀ ਬਾਬਾ ਅਤੇ ਨਾ ਜੀ ਗੁਰੂ ਕਹਿ ਕੇ ਸੰਬੋਧਨ ਕੀਤਾ ਜਾਵੇ ਸਿਰਫ ਤੇ ਸਿਰਫ ਭਗਤ ਕਹਿ ਕੇ ਹੀ ਸੰਬੋਧਨ ਕੀਤਾ ਜਾਵੇ। ਜੋ ਕਿ ਸ਼੍ਰੀ ਗੁਰੂ ਰਵਿਦਾਸ ਨਾਮ ਲੇਵਾ ਸੰਗਤਾਂ ਲਈ ਸਹਿਣ ਯੋਗ ਨਹੀਂ ਹੈ ! ਇਹਨਾਂ ਗੱਲਾਂ ਦਾ ਪ੍ਰਗਟਾਵਾ ਵਾਰਡ ਨੰਬਰ 46 ਦੇ ਕੌਸਲਰ ਮੁਕੇਸ਼ ਕੁਮਾਰ ਮੱਲ੍ਹ ਨੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਕੀਤਾ। ਉਹਨਾਂ ਕਿਹਾ ਕਿ ਜੇਕਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਲਿਖੀ ਗਈ ਬਾਣੀ ਗੁਰੂ ਹੈ ਤਾਂ ਬਾਣੀ ਉਚਾਰਨ ਵਾਲੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਗੁਰੂ ਕਿਉਂ ਨਹੀਂ ਹੋ ਸਕਦੇ ? ਉਨ੍ਹਾਂ ਰੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਜਥੇਦਾਰ ਗਿਆਨੀ ਰਘੁਵੀਰ ਸਿੰਘ ਦੇ ਇਸ ਫੁਰਮਾਨ ਨਾਲ ਸੰਸਾਰ ਅੰਦਰ ਬਸ ਰਹੀਆਂ ਸ਼੍ਰੀ ਗੁਰੂ ਰਵਿਦਾਸ ਨਾਮ ਲੇਵਾ ਸੰਗਤਾਂ ਦੇ ਦਿਲਾਂ ਨੂੰ ਠੇਸ ਪਹੁੰਚੀ ਹੈ। ਉਹਨਾਂ ਕਿਹਾ ਕਿ ਇਸ ਹੁਕਮਨਾਮੇ ਨੂੰ ਤੁਰੰਤ ਤਬਦੀਲ ਕੀਤਾ ਜਾਵੇ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਕੇਵਲ ਤੇ ਕੇਵਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹੀ ਕਹਿ ਕੇ ਸੰਬੋਧਨ ਕੀਤਾ ਜਾਵੇ ਤਾਂ ਜੋ ਸੰਗਤਾਂ ਵਿੱਚ ਜਿਹੜਾ ਰੋਸ ਪਾਇਆ ਜਾ ਰਿਹਾ ਹੈ, ਉਸ ਨੂੰ ਸ਼ਾਂਤ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਸਾਰੇ ਧਰਮਾਂ ਦੇ ਗੁਰੂ ਸਾਹਿਬਾਨ ਬਹੁਤ ਹੀ ਸਤਿਕਾਰਯੋਗ ਹਨ ਇਸ ਲਈ ਉਹਨਾਂ ਨੂੰ ਵੀ ਸਾਰੇ ਵਰਗਾ ਵੱਲੋਂ ਢੁਕਵਾਂ ਸਤਿਕਾਰ ਮਿਲਣਾ ਚਾਹੀਦਾ ਹੈ। ਕਿਸੇ ਨਾਲ ਵੀ ਕੋਈ ਭੇਦ ਭਾਵ ਨਹੀਂ ਹੋਣਾ ਚਾਹੀਦਾ। ਉਹਨਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਵੀ ਸਾਰਿਆਂ ਨੂੰ ਸਮਾਨਤਾ ਦਾ ਅਧਿਕਾਰ ਦਿੰਦਾ ਹੈ ਉਹਨਾਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਾਰੇ ਮਹਾਂਪੁਰਸ਼ਾਂ ਦੀ ਬਾਣੀ ਕਰਕੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਬਣਿਆ ਹੈ ਨਾ ਕਿ ਕਿਸੇ ਇੱਕ ਮਹਾਂਪੁਰਸ਼ ਦੀ ਬਾਣੀ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਬਣਿਆ ਹੈ ਇਸ ਕਰਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਜਿੰਨੇ ਮਹਾਂਪੁਰਸ਼ਾਂ ਦੀ ਬਾਣੀ ਹੈ ਉਹ ਸਾਰੇ ਹੀ ਗੁਰੂ ਹਨ।

 

Leave a Reply

Your email address will not be published. Required fields are marked *