ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਨੂੰ ਨਸ਼ੇ ਨਾ ਕਰਨ ਸਬੰਧੀ ਸੌਂਹ ਚੁਕਾਈ : ਡਾ.ਆਸ਼ੀਸ਼ ਸਰੀਨ
ਹੁਸ਼ਿਆਰਪੁਰ 12 ਜੁਲਾਈ ( ਤਰਸੇਮ ਦੀਵਾਨਾ ) ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਹਿਲੀ ਕਲਾਸ ਤੋਂ ਲੈ ਕੇ 11ਵੀਂ ਤੱਕ ਦੇ ਵਿਦਿਆਰਥੀਆਂ ਨੂੰ ਸਹੁੰ ਚੁਕਵਾਈ ਗਈ। ਜਿਸ ਦੇ ਤਹਿਤ ਬੱਚਿਆਂ ਨੂੰ ਨਸ਼ਿਆਂ ਅਤੇ ਨਸ਼ੀਲੇ ਪਦਾਰਥਾਂ ਤੋਂ ਦੂਰ ਰਹਿਣ ਦੀ ਸਿੱਖਿਆ ਦਿੱਤੀ ਗਈ। ਇਸ ਮੌਕੇ ਤੇ ਬੱਚਿਆਂ ਨੇ ਅਲੱਗ-ਅਲੱਗ ਸਲੋਗਨ ਲਿਖ ਕੇ ਨਸ਼ੇ ਦੇ ਖਿਲਾਫ ਮੁਹਿੰਮ ਵਿੱਚ ਭਾਗ ਲਿਆ। ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਡਾ.ਆਸ਼ੀਸ਼ ਸਰੀਨ ਜੀ ਵੀ ਮੌਜੂਦ ਸਨ ਜਿਨ੍ਹਾਂ ਨੇ ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲਿਆ ਅਤੇ ਆਪਣੇ ਪਿੱਛੇ-ਪਿੱਛੇ ਸਹੁੰ ਚੁੱਕਦੇ ਬੱਚਿਆਂ ਨੂੰ ਪ੍ਰੇਰਿਤ ਕੀਤਾ। ਇਸ ਸਹੁੰ ਚੁੱਕ ਸਮਾਰੋਹ ਵਿੱਚ ਸਾਰੇ ਅਧਿਆਪਕ ਅਤੇ ਪ੍ਰਿੰਸੀਪਲ ਅਤੇ ਸਕੂਲ ਦੇ ਹੋਰ ਸਟਾਫ ਮੈਂਬਰ ਵੀ ਮੌਜੂਦ ਸੀ।
ਫੋਟੋ : ਅਜਮੇਰ ਦੀਵਾਨਾ