ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਨੇ ਕੀਤਾ ਸੀਐਚਸੀ ਹਾਜੀਪੁਰ ਦਾ ਅਚਨਚੇਤ ਦੌਰਾ
ਹੁਸ਼ਿਆਰਪੁਰ 27 ਅਗਸਤ (ਤਰਸੇਮ ਦੀਵਾਨਾ )
ਸਿਵਲ ਸਰਜਨ ਹੁਸ਼ਿਆਰਪੁਰ ਡਾ.ਪਵਨ ਕੁਮਾਰ ਸ਼ਗੋਤਰਾ ਵੱਲੋਂ ਸੀਐਚਸੀ ਹਾਜੀਪੁਰ ਵਿਖੇ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ ਦੇ ਨਾਲ ਪੀਏ ਭੁਪਿੰਦਰ ਸਿੰਘ ਵੀ ਮੌਜੂਦ ਸਨ।
ਸਿਵਲ ਸਰਜਨ ਡਾ. ਪਵਨ ਕੁਮਾਰ ਨੇ ਡਿਊਟੀ ਤੇ ਤਾਇਨਾਤ ਸਮੂਹ ਸਟਾਫ ਦੀ ਹਾਜ਼ਰੀ ਚੈਕ ਕੀਤੀ ਸਾਰਾ ਸਟਾਫ ਹਾਜ਼ਰ ਪਾਇਆ ਗਿਆ। ਉਹਨਾਂ ਸਭ ਨੂੰ ਸਮੇਂ ਦੇ ਪਾਬੰਦ ਹੋਣ ਦੀ ਹਿਦਾਇਤ ਕੀਤੀ। ਉਹਨਾਂ ਵੱਲੋਂ ਸੀਨੀਅਰ ਮੈਡੀਕਲ ਅਫਸਰ ਸੀਐਚਸੀ ਹਾਜੀਪੁਰ ਡਾ ਦਵਿੰਦਰ ਕੁਮਾਰ ਦੇ ਨਾਲ ਮਰੀਜ਼ਾਂ ਦਾ ਰਿਕਾਰਡ, ਦਵਾਈਆਂ ਦਾ ਸਟਾਕ ਅਤੇ ਸਾਫ ਸਫਾਈ ਦਾ ਵਿਸ਼ੇਸ਼ ਤੌਰ ਤੇ ਜਾਇਜ਼ਾ ਲਿਆ ਗਿਆ। ਉਹਨਾਂ ਬਾਇਓ ਮੈਡੀਕਲ ਵੇਸਟ ਦੇ ਨਿਪਟਾਰੇ ਲਈ ਨਿਯਮਾਂ ਦਾ ਪਾਲਣ ਕਰਨ ਲਈ ਹਿਦਾਇਤਾਂ ਜਾਰੀ ਕੀਤੀਆਂ। ਡਾ ਸ਼ਗੋਤਰਾ ਨੇ ਸਟਾਫ ਨੂੰ ਕੰਮਕਾਜ ਅਤੇ ਮਰੀਜਾਂ ਦਾ ਰਿਕਾਰਡ ਸਹੀ ਢੰਗ ਨਾਲ ਮੇਨਟੇਨ ਰੱਖਣ ਲਈ ਕਿਹਾ। ਉਹਨਾਂ ਨੇ ਮਰੀਜਾਂ ਲਈ ਜਰੂਰੀ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਆਖਿਆ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾਣ ਵਾਲੀ ਹਰ ਬਣਦੀ ਸਹੂਲਤ ਦਿੱਤੀ ਜਾ ਸਕੇ।ਉਹਨਾਂ ਐਂਮਰਜੈਂਸੀ ਵਾਰਡ ਅਤੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਦਾਖਲ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਅਤੇ ਉਹਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਬਾਰੇ ਜਾਣਕਾਰੀ ਹਾਸਲ ਕੀਤੀ। ਉਹਨਾਂ ਫਾਰਮੇਸੀ ਵਿਚ ਉਪਲਭਦ ਦਵਾਈਆਂ ਦਾ ਵੀ ਨਿਰੀਖਣ ਕੀਤਾ। ਉਹਨਾਂ ਸਟਾਫ਼ ਨੂੰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ, ਮਰੀਜ਼ਾਂ ਪ੍ਰਤੀ ਪਿਆਰ ਵਾਲਾ ਰਵੱਈਆ ਅਪਨਾਉਣ ਲਈ ਕਿਹਾ ਅਤੇ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਦੌਰਾਨ ਸਿਹਤ ਸੰਸਥਾ ਵਿਚ ਆਏ ਮਰੀਜ਼ਾਂ ਨੂੰ ਗੰਭੀਰਤਾ ਨਾਲ ਲਏ ਜਾਣ ਦੀ ਹਦਾਇਤ ਕੀਤੀ। ਨਿਰੀਖਣ ਦੌਰਾਨ ਡਾ ਹਰਮਿੰਦਰ ਸਿੰਘ, ਡਾ ਪਰਮਿੰਦਰ ਠਾਕੁਰ ਵੀ ਮੌਜੂਦ ਸਨ।
ਫੋਟੋ : ਅਜਮੇਰ ਦੀਵਾਨਾ