ਸੰਤ ਕੁਲਵੰਤ ਰਾਮ ਭਰੋਮਜਾਰਾ ਆਪਣੇ ਦੌਰੇ ਦੌਰਾਨ 12 ਨੂੰ ਕਰੋਮਨਾ ਤੇ 13 ਨੂੰ ਪਾਰਮਾ ਵਿਖੇ ਸੰਗਤਾਂ ਨੂੰ ਪ੍ਰਵਚਨਾਂ ਰਾਹੀਂ ਗੁਰੂ ਚਰਨਾਂ ਨਾਲ ਜੋੜਨਗੇ !
ਹੁਸ਼ਿਆਰਪੁਰ /ਰੋਮ ( ਇਟਲੀ ) 8 ਅਕਤੂਬਰ ( ਤਰਸੇਮ ਦੀਵਾਨਾ ) ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੋਸਾਇਟੀ ( ਰਜਿ.) ਪੰਜਾਬ ਦੇ ਪ੍ਰਧਾਨ ਸੰਤ ਬਾਬਾ ਕੁਲਵੰਤ ਰਾਮ ਭਰੋ ਮੁਜਾਰਾ ਅੱਜ ਕੱਲ ਯੂਰਪ ਦੇ ਦੌਰੇ ਤੇ ਆਏ ਹੋਏ ਹਨ। ਯੂਰਪ ਦੀਆਂ ਸੰਗਤਾਂ ਨੇ ਦੱਸਿਆ ਕਿ ਸੰਤ ਕੁਲਵੰਤ ਰਾਮ ਭਰੋਂਮੁਜਾਰਾ ਯੂਰਪ ਦੇ ਵੱਖ-ਵੱਖ ਦੇਸ਼ਾਂ ਅਤੇ ਸ਼ਹਿਰਾਂ ਵਿੱਚ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਦੇ ਪ੍ਰਚਾਰ ਅਤੇ ਪ੍ਰਸਾਰ ਨਾਲ ਆਪਣੇ ਪ੍ਰਵਚਨ ਸੰਗਤਾਂ ਨਾਲ ਸਾਂਝੇ ਕਰਨਗੇ। ਉਹਨਾਂ ਦੱਸਿਆ ਕਿ ਕਸਤਲੀਉਨੇ 12 ਅਕਤੂਬਰ ਦਿਨ ਸ਼ਨੀਵਾਰ ਨੂੰ ਸ਼ਾਮ 5 ਵਜੇ ਤੋ ਲੈਕੇ 8 ਵਜੇ ਤੱਕ ਸ੍ਰੀ ਗੁਰੂ ਰਵਿਦਾਸ ਪਾਰਮਾ ਪਿਚੈਸਾ ਵਿਖੇ 13 ਅਕਤੂਬਰ ਦਿਨ ਐਤਵਾਰ ਨੂੰ 12 ਵਜੇ ਤੋਂ 1 ਵਜੇ ਤੱਕ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਦੇ ਅਧਾਰਤ ਆਪਣੇ ਪ੍ਰਵਚਨ ਸੰਗਤਾਂ ਨਾਲ ਸਾਂਝੇ ਕਰਨਗੇ ਇਸ ਸਮਾਗਮ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਪ੍ਰਚਾਰ ਸਭਾ ਕਰੋਮਨਾ ਦੇ ਪ੍ਰਧਾਨ ਅਸ਼ਵਨੀ ਕੁਮਾਰ ਚੁੰਬਰ ਅਤੇ ਅਸ਼ੋਕ ਕੁਮਾਰ ਚੰਦਰ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਟੈਂਪਲ ਪਾਰਮਾ ਪਿਚੈਸਾ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ ਉਹਨਾਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਇਹਨਾਂ ਸਮਾਗਮਾਂ ਵਿੱਚ ਵੱਧ ਚੜ ਕੇ ਸ਼ਿਰਕਤ ਕਰਨ !