ਪੰਜਾਬੀ ਕੰਪਿਊਟਰ ਟਾਈਪ ਤੇ ਸ਼ਾਰਟਹੈਂਡ ਕੋਰਸਾਂ ਲਈ 11 ਅਕਤੂਬਰ ਤੱਕ ਜਮ੍ਹਾ ਕਰਵਾਏ ਜਾ ਸਕਦੇ ਨੇ ਦਾਖ਼ਲਾ ਫਾਰਮ
ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 99882-10590 ’ਤੇ ਕੀਤਾ ਜਾ ਸਕਦੈ ਸੰਪਰਕ
ਜਲੰਧਰ, 9 ਅਕਤੂਬਰ : ਜ਼ਿਲ੍ਹਾ ਭਾਸ਼ਾ ਅਫ਼ਸਰ ਨਵਨੀਤ ਰਾਏ ਨੇ ਦੱਸਿਆ ਕਿ ਇਕ ਸਾਲਾ ਪੰਜਾਬੀ ਕੰਪਿਊਟਰ ਟਾਈਪ ਅਤੇ ਪੰਜਾਬੀ ਸ਼ਾਰਟਹੈਂਡ ਕੋਰਸਾਂ ਦੀਆਂ ਕੁਝ ਖਾਲੀ ਸੀਟਾਂ ਲਈ ਦਾਖ਼ਲਾ ਫਾਰਮ 11 ਅਕਤੂਬਰ 2024 ਤੱਕ ਜਮ੍ਹਾ ਕਰਵਾਏ ਜਾ ਸਕਦੇ ਹਨ।ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਅੱਗੇ ਦੱਸਿਆ ਕਿ ਇਨ੍ਹਾਂ ਕੋਰਸਾਂ ਲਈ ਉਮੀਦਵਾਰ ਦਾ ਦਸਵੀਂ ਵਿੱਚ ਪੰਜਾਬੀ ਵਿਸ਼ਾ ਪਾਸ ਹੋਣਾ ਲਾਜ਼ਮੀ ਹੈ ਅਤੇ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਹੈ। ਉਨ੍ਹਾਂ ਦੱਸਿਆ ਕਿ ਵੱਧ ਯੋਗਤਾ ਵਾਲੇ ਉਮੀਦਵਾਰ ਨੂੰ ਮੈਰਿਟ ਅਨੁਸਾਰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਰਸਾਂ ਸਬੰਧੀ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 99882-10590 ’ਤੇ ਸੰਪਰਕ ਕੀਤਾ ਜਾ ਸਕਦਾ ਹੈ।