ਬੇਗਮਪੁਰਾ ਟਾਇਗਰ ਫੋਰਸ ਦੇ ਨਾਮ ਤੇ ਸ਼ਰਾਰਤੀ ਅਨਸਰਾ ਵਲੋ ਲਗਾਏ ਗਏ ਧਰਨੇ ਨਾਲ ਫੋਰਸ ਦਾ ਕੋਈ ਵਾਸਤਾ ਨਹੀ : ਬੀਰਪਾਲ,ਹੈਪੀ 

ਬੇਗਮਪੁਰਾ ਟਾਇਗਰ ਫੋਰਸ ਦੇ ਨਾਮ ਤੇ ਸ਼ਰਾਰਤੀ ਅਨਸਰਾ ਵਲੋ ਲਗਾਏ ਗਏ ਧਰਨੇ ਨਾਲ ਫੋਰਸ ਦਾ ਕੋਈ ਵਾਸਤਾ ਨਹੀ : ਬੀਰਪਾਲ,ਹੈਪੀ 

ਧਰਨਾ ਲਾਉਣ ਵਾਲੇ ਸ਼ਰਾਰਤੀ ਅਨਸਰਾ ਨੂੰ ਫੋਰਸ ਵਿੱਚੋ ਪਿੱਛਲੇ ਤਿੰਨ ਸਾਲਾ ਤੋ ਬਾਹਰ ਕੱਢਿਆ ਹੋਇਆ ਹੈ : ਸ਼ਤੀਸ਼ ਕੁਮਾਰ ਸ਼ੇਰਗੜ 

ਹੁਸ਼ਿਆਰਪੁਰ 6 ਨਵੰਬਰ ( ਤਰਸੇਮ ਦੀਵਾਨਾ ) ਬੇਗਮਪੁਰਾ ਟਾਇਗਰ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬੇਗਮਪੁਰਾ ਟਾਇਗਰ ਫੋਰਸ ਦੀ ਇੱਕ ਮੀਟਿੰਗ ਫੋਰਸ ਦੇ ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਤੇ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਸ਼ਤੀਸ਼ ਕੁਮਾਰ ਸ਼ੇਰਗੜ ਦੀ ਪ੍ਰਧਾਨਗੀ ਹੇਠ ਫੋਰਸ ਦੇ ਮੁੱਖ ਦਫਤਰ ਭਗਤ ਨਗਰ ਨੇੜੇ ਮਾਡਲ ਵਿਖੇ ਹੋਈ। ਮੀਟਿੰਗ ਵਿੱਚ ਫੋਰਸ ਦੇ ਧਾਕੜ ਪੰਜਾਬ ਪ੍ਰਧਾਨ ਬੀਰਪਾਲ ਠਰੋਲੀ ਨੇ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆ ਆਗੂਆ ਨੇ ਕਿਹਾ ਕਿ ਅੱਜ ਕੱਲ ਸਬਜ਼ੀਆਂ ਦੇ ਭਾਅ ਅਸਮਾਨੀ ਚੜੇ ਹੋਏ ਹਨ ਜਿਸ ਕਰਕੇ ਔਰਤਾਂ ਦੀ ਰਸੋਈ ਦਾ ਸਵਾਦ ਵੀ ਖਰਾਬ ਹੋਇਆ ਪਿਆ ਹੈ। ਉਹਨਾਂ ਕਿਹਾ ਕਿ ਸਬਜ਼ੀਆਂ ਦੇ ਨਾਲ ਨਾਲ ਦਾਲਾਂ ਦੀਆਂ ਕੀਮਤਾਂ ਵੀ ਬਹੁਤ ਵੱਧ ਗਈਆਂ ਹਨ ਜੋ ਕਿ ਗਰੀਬ ਲੋਕਾਂ ਦੀ ਪਹੁੰਚ ਤੋਂ ਬਾਹਰ ਹਨ ਉਹਨਾ ਕਿਹਾ ਕਿ ਜਿਹੜੇ ਪਰਿਵਾਰ ਵਿੱਚ ਕਮਾਉਣ ਵਾਲਾ ਕੇਵਲ ਇੱਕ ਵਿਅਕਤੀ ਹੀ ਹੁੰਦਾ ਹੈ ਅਤੇ ਉਸਨੂੰ ਪੰਜ ਛੇ ਮੈਂਬਰਾਂ ਨੂੰ ਪਾਲਣਾ ਹੁੰਦਾ ਹੈ ਤਾਂ ਉਸ ਪਰਿਵਾਰ ਦਾ ਗੁਜ਼ਾਰਾ ਬਹੁਤ ਮੁਸ਼ਕਿਲ ਹੋ ਜਾਂਦਾ ਹੈ।

ਉਹਨਾਂ ਕਿਹਾ ਕਿ ਪਿਆਜ਼, ਆਲੂ, ਸ਼ਿਮਲਾ ਮਿਰਚ,ਖੀਰੇ ਗੋਭੀ ਆਦਿ ਦੇ ਭਾਅ ਅਸ਼ਮਾਨੀ ਚੜੇ ਹੋਏ ਹਨ । ਉਹਨਾਂ ਕਿਹਾ ਕਿ ਭਾਵੇਂ ਕਿ ਹਿਮਾਚਲ ਪ੍ਰਦੇਸ਼ ਵੱਡੀ ਗਿਣਤੀ ਵਿੱਚ ਟਮਾਟਰ ਸਪਲਾਈ ਕਰਦਾ ਹੈ ਪਰੰਤੂ ਫਿਰ ਵੀ ਟਮਾਟਰਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਇੰਨੇ ਮਹਿੰਗੇ ਭਾਅ ਦੀਆਂ ਸਬਜ਼ੀਆਂ ਦੀਆਂ ਕੀਮਤਾਂ ਵਿੱਚ ਕਮੀ ਆਉਣ ਦੀ ਸੰਭਾਵਨਾ ਹਾਲੇ ਘੱਟ ਹੀ ਲੱਗ ਰਹੀ ਹੈ ਉਹਨਾਂ ਕਿਹਾ ਕਿ ਦੁਕਾਨਦਾਰ ਆਪਣੀ ਮਨ ਮਰਜ਼ੀ ਦੇ ਨਾਲ ਗਾਹਕਾਂ ਦੀ ਅੰਨੀ ਲੁੱਟ ਕਰ ਰਹੇ ਹਨ। ਅੰਤ ਵਿੱਚ ਉਹਨਾਂ ਕਿਹਾ ਕਿ ਮਿਨੀ ਸਕੱਤਰੇਤ ਦੇ ਬਾਹਰ ਬੇਗਮਪੁਰਾ ਟਾਈਗਰ ਫੋਰਸ ਵਿੱਚੋਂ ਪਿਛਲੇ ਲੰਬੇ ਸਮੇਂ ਤੋਂ ਕੱਢੇ ਹੋਏ ਕੁਝ ਸ਼ਰਾਰਤੀ ਅਨਸਰਾਂ ਨੇ ਧਰਨਾ ਲਗਾਇਆ ਹੋਇਆ ਹੈ ਜਦ ਕਿ ਇਹਨਾਂ ਸ਼ਰਾਰਤੀ ਅਨਸਰਾਂ ਦਾ ਬੇਗਮਪੁਰਾ ਟਾਈਗਰ ਫੋਰਸ ਨਾਲ ਕੋਈ ਦੂਰ ਦਾ ਵੀ ਲੈਣਾ ਦੇਣਾ ਨਹੀਂ ਉਹਨਾਂ ਸ਼ਾਸ਼ਨ ਤੇ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ ਦਾ ਅਣਅਧਿਕਾਰਿਤ ਤੌਰ ਤੇ ਨਾਮ ਵਰਤ ਕੇ ਧਰਨਾ ਲਗਾਉਣ ਵਾਲੇ ਸ਼ਰਾਰਤੀ ਅਨਸਰਾਂ ਤੇ ਤੁਰੰਤ ਕਾਰਵਾਈ ਕੀਤੀ ਜਾਵੇ ਉਹਨਾਂ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ ਇੱਕ ਰਜਿ. ਜਥੇਬੰਦੀ ਹੈ ਜਿਸ ਦਾ ਰਜਿਸਟਰ ਨੰਬਰ 160 ਹੈ ਅਤੇ ਕੁਝ ਸ਼ਰਾਰਤੀ ਅਨਸਰ ਬੇਗਮਪੁਰਾ ਟਾਈਗਰ ਫੋਰਸ ਦਾ ਨਾਂ ਲੈ ਕੇ ਸ਼ਾਸ਼ਨ ਪ੍ਰਸ਼ਾਸਨ ਅਤੇ ਪਬਲਿਕ ਨੂੰ ਗੁੰਮਰਾਹ ਕਰ ਰਹੇ ਹਨ ਅਤੇ ਇਹਨਾਂ ਸ਼ਰਾਰਤੀਆਂ ਅਨਸਰਾਂ ਤੋਂ ਬਚਣ ਦੀ ਜਰੂਰਤ ਹੈ! ਉਹਨਾਂ ਕਿਹਾ ਕਿ ਇਹੋ ਜਿਹੇ ਸ਼ਰਾਰਤੀ ਅਨਸਰ ਸਮਾਜ ਵਿੱਚ ਪਾੜਾ ਪਾਉਣ ਦਾ ਕੰਮ ਕਰਦੇ ਹਨ ਅਤੇ ਇਹਨਾਂ ਤੋਂ ਬਚਣਾ ਚਾਹੀਦਾ ਹੈ ਆਗੂਆ ਨੇ ਦੱਸਿਆ ਕਿ ਉਕਤ ਸ਼ਰਾਰਤੀ ਅਨਸਰਾ ਉੱਪਰ ਮਾਨਯੋਗ ਅਦਾਲਤ ਵਿੱਚ ਕੇਸ ਵੀ ਕੀਤੇ ਹੋਏ ਹਨ ।

ਇਸ ਮੌਕੇ ਹੋਰਨਾਂ ਤੋਂ ਇਲਾਵਾ ,ਬੰਟੀ ਬਸੀ ਵਾਹਦ ,ਅਮਨਦੀਪ,ਮੁਨੀਸ਼,ਚਰਨਜੀਤ ਡਾਡਾ, ਕਮਲਜੀਤ, ਰਾਮ ਜੀ, ਦਵਿੰਦਰ ਕੁਮਾਰ, ਪੰਮਾ ਡਾਡਾ, ਗੋਗਾ ਮਾਂਝੀ , ਪਵਨ ਕੁਮਾਰ ਬੱਧਣ,ਅਮਨਦੀਪ ਸਿੰਘ, ਚਰਨਜੀਤ ਸਿੰਘ,ਭੁਪਿੰਦਰ ਕੁਮਾਰ ਬੱਧਣ ਕਮਲਜੀਤ ਸਿੰਘ, ਬਿਸ਼ਨਪਾਲ, ਗਿਆਨ ਚੰਦ, ਮੁਸਾਫ਼ਰ ਸਿੰਘ, ਸ਼ੇਰਾ ਸਿੰਘ, ਵਿਸ਼ਾਲ ਸਿੰਘ, ਸਨੀ ਸੀਣਾ,ਭਿੰਦਾ ਸੀਣਾ,ਦਵਿੰਦਰ ਕੁਮਾਰ, ਵਿਜੇ ਕੁਮਾਰ ਜੱਲੋਵਾਲ ਖਨੂਰ , ਰਵਿ ਸੁੰਦਰ ਨਗਰ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *