ਸਚਦੇਵਾ ਸਟਾਕਸ ਸਾਈਕਲੋਥਾਨ ਵਿੱਚ ਸਰਕਾਰੀ ਕਾਲਜ, ਹੁਸ਼ਿਆਰਪੁਰ ਦੇ ਸਟਾਫ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ
ਹੁਸ਼ਿਆਰਪੁਰ 11 ਨਵੰਬਰ ( ਤਰਸੇਮ ਦੀਵਾਨਾ ) ਸਚਦੇਵਾ ਸਟਾਕਸ ਸਾਈਕਲੋਥਾਨ ਹਰ ਸਾਲ ਕਰਵਾਈ ਜਾਂਦੀ ਹੈ ਜਿਸ ਦਾ ਪ੍ਰਮੁੱਖ ਉਦੇਸ਼ ਲੋਕਾਂ ਨੂੰ ਤੰਦਰੁਸਤ ਅਤੇ ਫਿੱਟ ਬਣਾਏ ਰੱਖਣਾ ਹੁੰਦਾ ਹੈ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸਰਕਾਰੀ ਕਾਲਜ ਦੇ ਐਨ.ਐਸ.ਐਸ. ਇੰਚਾਰਜ ਪ੍ਰੋ. ਵਿਜੇ ਕੁਮਾਰ ਦੇ ਸਹਿਯੋਗ ਨਾਲ ਕਾਲਜ ਦੇ ਵਿਦਿਆਰਥੀਆਂ ਨੇ ਹਿੱਸਆ ਲਿਆ। ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਨੂੰ ਇਸ ਮੌਕੇ ਵਾਤਾਵਰਣ ਨੂੰ ਸਵੱਛ ਬਣਾਏ ਰੱਖਣ, ਨਸ਼ਿਆਂ ਤੋਂ ਦੂਰ ਰਹਿਣ ਲਈ, ਪਲਾਸਟਿਕ ਦਾ ਇਸਤੇਮਾਲ ਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਹਾਜ਼ਰ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਅਤੇ ਸ਼ਹਿਰ ਦੇ ਲੋਕਾਂ ਨੂੰ ਇਹਨਾਂ ਪ੍ਰਤੀ ਬਣਦੇ ਫਰਜ਼ ਨੂੰ ਇਮਾਨਦਾਰੀ ਨਾਲ ਨਿਭਾਉਣ ਲਈ ਸਹੁੰ ਚੁਕਾਈ ਗਈ। ਇਸ ਦਾ ਪ੍ਰਮੁੱਖ ਉਦੇਸ਼ ਸਮਾਜ ਵਿੱਚੋਂ ਬੁਰਾਈ ਦਾ ਅੰਤ ਕਰਨਾ ਸੀ ਅਤੇ ਇੱਕ ਚੰਗਾ ਇਨਸਾਨ ਬਣ ਕੇ ਸਮਾਜ ਦੇ ਭਲੇ ਲਈ ਕੰਮ ਕਰਨਾ ਸੀ। ਪ੍ਰੋ. ਵਿਜੇ ਕੁਮਾਰ ਦੇ ਨਾਲ ਕਾਜਲ ਦੇ ਪ੍ਰੋ. ਸਰੋਜ ਸ਼ਰਮਾ ਅਤੇ ਪ੍ਰੋ. ਵਿਜੇ ਕੁਮਾਰ ਦੇ ਪਰਿਵਾਰਕ ਮੈਂਬਰਾਂ ਵਿੱਚ ਉਹਨਾਂ ਦੀ ਪਤਨੀ ਲੈਕਚਰਾਰ ਰੋਮਾ ਦੇਵੀ ਸਰਕਾਰੀ ਕੰਨਿਆ ਸੀਨੀਅਰ ਸਮਾਰਟ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵੀ ਸ਼ਾਮਿਲ ਹੋਏ। ਉਹਨਾਂ ਨਾਲ ਸਕੂਲ ਦੇ ਵਿਦਿਆਰਥਣਾਂ ਵੀ ਹਾਜ਼ਰ ਹੋਈਆਂ। ਸਰਕਾਰੀ ਕਾਲਜ, ਹੁਸ਼ਿਆਰਪੁਰ ਅਤੇ ਸਰਕਾਰੀ ਕੰਨਿਆ ਸੀਨੀਅਰ ਸਮਾਰਟ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਦੇ ਸਟਾਫ ਅਤੇ ਵਿਦਿਆਰਥੀਆਂ ਨੇ ਇੱਕ ਯਾਦਗਾਰੀ ਫੋਟੋ ਵੀ ਖਿਚਵਾਈ। ਸਾਰਿਆਂ ਨੇ ਪ੍ਰਣ ਲੈਂਦੇ ਹੋਏ ਨਸ਼ਿਆਂ ਪ੍ਰਤੀ, ਵਾਤਾਵਰਣ ਪ੍ਰਤੀ, ਪਲਾਸਟਿਕ ਪ੍ਰਤੀ ਆਪਣੇ ਫਰਜ਼ ਨਿਭਾਉਣ ਲਈ ਉਥੇ ਹਸਤਾਖਰ ਵੀ ਕੀਤੇ।
ਫੋਟੋ ਅਜਮੇਰ ਦੀਵਾਨਾ