ਦਸਮੇਸ਼ ਗਰਲਜ਼ ਕਾਲਜ ਵਿਖੇ ਉਤਸ਼ਾਹ ਪੂਰਵਕ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ
ਮੁਕੇਰੀਆਂ (ਇੰਦਰਜੀਤ ਵਰਿਕਿਆ) ਦਸਮੇਸ਼ ਗਰਲਜ਼ ਕਾਲਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ,ਕਾਲਜ ਪ੍ਰਿੰਸੀਪਲ ਡਾ.ਸ੍ਰੀਮਤੀ ਕਰਮਜੀਤ ਕੌਰ ਬਰਾੜ ਜੀ ਦੀ ਅਗਵਾਈ ਹੇਠ ਧਰਮ ਅਧਿਐਨ ਸੈਲ ਦੇ ਸਹਿਯੋਗ ਨਾਲ ਵਿਦਿਆਰਥਣਾ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨਾਮ ਜਪੋ, ਕਿਰਤ ਕਰੋ,ਵੰਡ ਛਕੋ ਅਤੇ ਉਚੇਰੇ ਮਾਨਵੀ ਗੁਣਾ ਨਾਲ ਜੋੜਨ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ । ਇਸ ਮੌਕੇ ਤੇ ਕਾਲਜ ਦੀ ਪ੍ਰਬੰਧਕ ਕਮੇਟੀ ਤੋਂ ਚੇਅਰਮੈਨ ਸਰਦਾਰ ਰਵਿੰਦਰ ਸਿੰਘ ਚੱਕ ਸਮੂਹ ਕਮੇਟੀ ਮੈਂਬਰ ਅਤੇ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਦੇ ਵੱਖ ਵੱਖ ਵਿਦਿਅਕ ਅਦਾਰਿਆਂ ਤੋਂ ਪ੍ਰਿੰਸੀਪਲ ਅਤੇ ਸਟਾਫ ਨੇ ਵੀ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਹਾਜ਼ਰ ਸੰਗਤਾਂ ਨੇ ਵਿਦਿਆਰਥਣਾ ਵੱਲੋਂ ਗੁਰਬਾਣੀ ਗਾਇਨ ਦਾ ਅਨੰਦ ਵੀ ਲਿਆ ।ਅਰਦਾਸ ਉਪਰੰਤ ਵਿਦਿਆਰਥਣਾ ਅਤੇ ਸਟਾਫ਼ ਵੱਲੋਂ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਇਸ ਮੌਕੇ ਤੇ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥਣਾਂ ਹਾਜ਼ਰ ਸਨ।