ਭਾਈ ਅਮਨਦੀਪ ਸਿੰਘ ਵੱਲੋਂ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ- ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ
ਅਮ੍ਰਿਤਸਰ (ਬਿਊਰੋ)ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ, ਅੱਡਾ ਬਾਉਲੀ ਰਾਮ ਤੀਰਥ ਰੋਡ, ਅੰਮ੍ਰਿਤਸਰ,ਦੇ ਮੁੱਖ ਪ੍ਰਬੰਧਕ ਭਾਈ ਗੁਰਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਵੱਲੋਂ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਵਿਖੇ ਪਹੁੰਚਣ ਤੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ
ਵਾਲਿਆਂ ਦਾ ਭਾਈ ਅਮਨਦੀਪ ਸਿੰਘ ਜੀ ਬੀਬੀ ਕੋਲਾਂ ਜੀ ਵਾਲਿਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਟਰੱਸਟ ਵੱਲੋਂ ਚੱਲ ਰਹੇ ਸੇਵਾਵਾਂ ਦੇ ਕਾਰਜਾਂ ਦਾ ਜਾਇਜਾ ਲਿਆ ਅਤੇ ਅਸੀਸ ਰੂਪੀ ਹੁੰਗਾਰਾ ਭਰਿਆ।ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਵੱਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਭਾਈ ਅਮਨਦੀਪ ਸਿੰਘ ਵੱਲੋਂ ਗੁਰੂ ਨਾਨਕ ਦੇ ਫਲਸਫੇ ਤੇ ਚਲਦੇ ਹੋਏ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ। ਉਹਨਾਂ ਕਿਹਾ ਅਜੋਕੇ ਸਮੇਂ ਦੀ ਮੁੱਖ ਲੋੜ ਸਸਤੀ ਵਿੱਦਿਆ, ਸਸਤਾ ਇਲਾਜ ਹੈ ਜੋ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਵੱਲੋਂ ਬਹੁਤ ਚੰਗਾ ਉਪਰਾਲਾ ਕੀਤਾ ਜਾ ਰਿਹਾ। ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਦਾਤਾ ਬੰਦੀ ਛੋੜ ਪਬਲਿਕ ਸਕੂਲ,ਬਾਬਾ ਦੀਪ ਸਿੰਘ ਫਰੀ ਟਿਫਨ ਸੇਵਾ,ਗੁਰੂ ਬਾਬਾ ਨਾਨਕ ਜੀ ਦੀ ਰਸੋਈ ਅਤੇ ਬਾਬਾ ਦੀਪ ਸਿੰਘ ਹੈਲਥ ਕੇਅਰ ਚੈਰੀਟੇਬਲ ਹਸਪਤਾਲ, ਬਾਬਾ ਦੀਪ ਸਿੰਘ ਫਰੀ ਟਿਫਨ ਸੇਵਾ, ਬਾਬਾ ਦੀਪ ਸਿੰਘ ਗੁਰਮਤ ਗਿਆਨ ਸੰਗੀਤ ਅਕੈਡਮੀ ਦਾ ਦੌਰਾ ਕੀਤਾ। ਉਨਾਂ ਸਕੂਲ ਅਤੇ ਹਸਪਤਾਲ ਦੇ ਸਟਾਫ ਨਾਲ ਨਾਲ ਗੱਲਬਾਤ ਵੀ ਕੀਤੀ।ਉਨ੍ਹਾਂ ਕਿਹਾ ਅੱਜ ਦੇ ਸਮੇਂ ਦੀ ਮੁੱਖ ਲੋੜ ਪੜ੍ਹਾਈ ਅਤੇ ਮੈਡੀਕਲ ਸਹੂਲਤ ਹੈ,ਵੈਸੇ ਤਾਂ ਇਹ ਕੰਮ ਸਰਕਾਰਾਂ ਦੇ ਨੇ ਪਰ ਭਾਈ ਅਮਨਦੀਪ ਸਿੰਘ ਜੀ ਵੱਲੋਂ ਇਹ ਕੰਮ ਬਹੁਤ ਹੀ ਉੱਚ ਪੱਧਰ ਤੇ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਅੱਜ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਵਿਖੇ ਪਹੁੰਚ ਕੇ ਅੱਖੀ ਸਭ ਕੁਝ ਦੇਖ ਕੇ ਮਨ ਬਹੁਤ ਪ੍ਰਸੰਨ ਹੋਇਆ।ਇਸ ਮੌਕੇ ਭਾਈ ਅਮਨਦੀਪ ਸਿੰਘ ਜੀ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਟਰੱਸਟ ਵਿਖੇ ਪਹੁੰਚਣ ਤੇ ‘ਜੀ ਆਇਆ ਆਖਿਆ। ਭਾਈ ਸਾਹਿਬ ਵੱਲੋਂ ਉਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਮੌਕੇ ਭਾਈ ਅਮਤੇਸ਼ਵਰ ਸਿੰਘ,ਭਾਈ ਸਿਮਰਨਜੀਤ ਸਿੰਘ, ਭਾਈ ਗੁਰਚਰਨ ਸਿੰਘ,ਭਾਈ ਮਨਮੀਤ ਸਿੰਘ ,ਭਾਈ ਸ਼ਮਸ਼ੇਰ ਸਿੰਘ,ਭਾਈ ਅਵਤਾਰ ਸਿੰਘ, ਭਾਈ ਜਸਵਿੰਦਰ ਸਿੰਘ , ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।