ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਮਨੋਰੋਗਾਂ ਦੇ ਮਾਹਿਰ ਡਾਕਟਰ ਰਾਜ ਕੁਮਾਰ ਵਲੋਂ ਆਸ ਕਿਰਨ ਡਰੱਗ ਕਾਉਂਸਲਿੰਗ ਅਤੇ ਮੁੜ ਵਸੇਬਾ ਕੇਂਦਰ ਦਾ ਅਚਨਚੇਤ ਨਿਰੀਖਣ ।
ਹੁਸ਼ਿਆਰਪੁਰ 15 ਦਸੰਬਰ ( ਤਰਸੇਮ ਦੀਵਾਨਾ ) ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਮਨੋਰੋਗਾਂ ਦੇ ਮਾਹਿਰ ਡਾਕਟਰ ਰਾਜ ਕੁਮਾਰ ਵਲੋਂ ਆਪਣੀ ਨਿਰੀਖਣ ਟੀਮ ਨੂੰ ਨਾਲ ਲੈ ਕੇ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸੰਨ ਈਸਵੀ 2001 ਤੋਂ ਹੁਸ਼ਿਆਰਪੁਰ ਵਿਖੇ ਚਲਾਏ ਜਾ ਰਹੇ ਆਸ ਕਿਰਨ ਡਰੱਗ ਕਾਉਂਸਲਿੰਗ ਅਤੇ ਮੁੜ ਵਸੇਬਾ ਕੇਂਦਰ ਦਾ ਅਚਨਚੇਤ ਨਿਰੀਖਣ ਦੌਰਾ ਕੀਤਾ ਗਿਆ। ਡਾ ਰਾਜ ਕਮਾਰ ਵਲੋਂ ਪੰਜਾਬ ਸਰਕਾਰ ਵਲੋਂ ਲਾਗੂ ਕੀਤੇ ਗਏ ਨਿਯਮਾਂ ਅਨੁਸਾਰ ਆਸ ਕਿਰਨ ਡਰੱਗ ਕਾਊੰਸਲਿੰਗ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਲੋਂ ਕੀਤੇ ਜਾਂਦੇ ਕਾਰਜਾਂ ਦਾ ਅਤੇ ਕੇਂਦਰ ਦਾ ਰਿਕਾਰਡ ਚੈੱਕ ਕੀਤਾ ਗਿਆ ਅਤੇ ਇਲਾਜ ਕਰਵਾ ਰਹੇ ਵਿਅਕਤੀਆਂ ਤੋਂ ਵੀ ਕੇਂਦਰ ਦੁਆਰਾ ਦਿੱਤੀਆਂ ਜਾਂਦੀਆਂ ਸੇਵਾਵਾਂ ਦੀ ਜਾਣਕਾਰੀ ਲਈ ਗਈ। ਉਹਨਾਂ ਵਲੋਂ ਕੇਂਦਰ ਦੁਆਰਾ ਕੀਤੇ ਜਾਂਦੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ ਅਤੇ ਹੋਰ ਵੀ ਸੁਚੱਜੇ ਢੰਗ ਨਾਲ ਚਲਾਉਣ ਲਈ ਕੁੱਝ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ। ਕੇਂਦਰ ਦੇ ਸਟਾਫ਼ ਸ ਹਰਵਿੰਦਰ ਸਿੰਘ ਨੰਗਲ ਈਸ਼ਰ, ਪ੍ਰੋਜੈਕਟ ਡਾਇਰੈਕਟਰ ਡਾ ਜਸਵਿੰਦਰ ਸਿੰਘ ਡੋਗਰਾ, ਸ ਬਹਾਦਰ ਸਿੰਘ ਸਿੱਧੂ ਕੌਂਸਲਰ ਕਮ ਸੋਸ਼ਲ ਵਰਕਰ, ਸ ਜਸਪਾਲ ਸਿੰਘ, ਸ ਗੁਰਪ੍ਰੀਤ ਸਿੰਘ ਪਥਿਆਲ, ਰੋਬਿਨ ਜੋਤ ਰਾਇ ਨੇ ਡਾ ਰਾਜ ਕੁਮਾਰ ਜੀ ਦਾ ਕੇਂਦਰ ਵਲੋਂ ਸਨਮਾਨ ਕੀਤਾ।
ਆਸ ਕਿਰਨ ਨਸ਼ਾ ਛੁਡਾਊ ਕੇਂਦਰ ਹੁਸ਼ਿਆਰਪੁਰ ਵਿਖੇ ਡਾ ਰਾਜ ਕੁਮਾਰ ਨੂੰ ਸਨਮਾਨ ਚਿੰਨ੍ਹ ਭੇਂਟ ਕਰਦੇ ਹੋਏ ਕੇਂਦਰ ਦੇ ਅਹੁਦੇਦਾਰ।