ਹੁਸ਼ਿਆਰਪੁਰ ਇਨਕਲੇਵ ਵੈਲਫੇਅਰ ਐਸੋਸੀਏਸ਼ਨ ਨੇ ਸੰਸਦ ਮੈਂਬਰ ਨਾਲ ਕੀਤੀ ਮੁਲਾਕਾਤ 

ਹੁਸ਼ਿਆਰਪੁਰ ਇਨਕਲੇਵ ਵੈਲਫੇਅਰ ਐਸੋਸੀਏਸ਼ਨ ਨੇ ਸੰਸਦ ਮੈਂਬਰ ਨਾਲ ਕੀਤੀ ਮੁਲਾਕਾਤ 

ਡਾ ਰਾਜ ਨੇ ਸਮੱਸਿਆਵਾਂ ਦੇ ਹੱਲ ਦਾ ਦਿੱਤਾ ਭਰੋਸਾ

ਹੁਸ਼ਿਆਰਪੁਰ 22 ਦਸੰਬਰ ( ਤਰਸੇਮ ਦੀਵਾਨਾ ) ਹੁਸ਼ਿਆਰਪੁਰ ਇਨਕਲੇਵ ਵੈਲਫੇਅਰ ਐਸੋਸੀਏਸ਼ਨ ਦਾ ਵਫ਼ਦ ਇਲਾਕੇ ਦੀਆਂ ਸਮੱਸਿਆਵਾਂ ਨੂੰ ਲੈ ਕੇ ਸੰਸਦ ਮੈਂਬਰ ਡਾ: ਰਾਜਕੁਮਾਰ ਚੱਬੇਵਾਲ ਨੂੰ ਮਿਲਿਆ | ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਅਤੇ ਸਕੱਤਰ ਨਰਿੰਦਰ ਸਿੰਘ ਨੇ ਸੰਸਦ ਮੈਂਬਰ ਨੂੰ ਐਨਕਲੇਵ ਦੀਆਂ ਸੜਕਾਂ, ਸਟਰੀਟ ਲਾਈਟਾਂ ਅਤੇ ਵਾਟਰ ਸਪਲਾਈ ਵਾਲੇ ਟਿਊਬਵੈੱਲਾਂ ਸਬੰਧੀ ਸਮੱਸਿਆਵਾਂ ਤੋਂ ਜਾਣੂ ਕਰਵਾਇਆ।

ਵਫ਼ਦ ਨੇ ਕਿਹਾ ਕਿ ਐਨਕਲੇਵ ਦੀਆਂ ਕੁਝ ਸੜਕਾਂ ਦੀ ਤੁਰੰਤ ਮੁਰੰਮਤ ਕਰਨ ਦੀ ਲੋੜ ਹੈ, ਕੁਝ ਸਟਰੀਟ ਲਾਈਟਾਂ ਬਦਲਣ ਦੀ ਲੋੜ ਹੈ, ਕੁਝ ਟਿਊਬਵੈੱਲਾਂ ਦੀ ਖਰਾਬੀ ਕਾਰਨ ਇਲਾਕੇ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਵੀ ਘਾਟ ਦਾ ਸਾਹਮਣਾ ਕਰਨਾ ਪੈਂਦਾ ਹੈ।

 

ਡਾ: ਰਾਜਕੁਮਾਰ ਨੇ ਵਫ਼ਦ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਜਲਦ ਹੀ ਇਲਾਕੇ ਦਾ ਦੌਰਾ ਕਰਨ ਦਾ ਭਰੋਸਾ ਦਿੱਤਾ | ਉਨ੍ਹਾਂ ਕਿਹਾ ਕਿ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਸਬੰਧਤ ਵਿਭਾਗਾਂ ਨਾਲ ਸੰਪਰਕ ਕਰਕੇ ਜਲਦੀ ਤੋਂ ਜਲਦੀ ਸੁਧਾਰ ਦਾ ਕੰਮ ਸ਼ੁਰੂ ਕਰਨ ਦਾ ਭਰੋਸਾ ਦਿੱਤਾ।

 

ਵੈੱਲਫੇਅਰ ਐਸੋਸੀਏਸ਼ਨ ਨੇ ਡਾ: ਰਾਜ ਦੇ ਭਰੋਸੇ ‘ਤੇ ਵਿਸ਼ਵਾਸ ਪ੍ਰਗਟਾਇਆ ਅਤੇ ਆਸ ਜਾਹਿਰ ਕੀਤੀ ਕਿ ਜਲਦੀ ਹੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ ਅਤੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਪ੍ਰਸੰਸਾ ਕੀਤੀ ਕਿ ਉਹ ਹਮੇਸ਼ਾ ਆਪਣੇ ਹਲਕਾ ਵਾਸੀਆਂ ਲਈ ਉਪਲਬਧ ਹੁੰਦੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਹਰ ਕੋਸ਼ਿਸ਼ ਕਰਦੇ ਹਨ । ਇਸ ਮੌਕੇ ਰਜਨੀਸ਼ ਕੁਮਾਰ ਗੁਲਿਆਨੀ , ਮਨੀਸ਼ ਕੁਮਾਰ , ਸੰਦੀਪ ਪਟਿਆਲ, ਸੁਰੇਸ਼ ਬਾਂਸਲ, ਹਰਭਜਨ ਸਿੰਘ, ਦਵਿੰਦਰ ਸੈਣੀ, ਸੰਜੀਵ ਗੁਪਤਾ, ਸਰਬਜੀਤ ਸਿੰਘ, ਸਵਿੰਦਰ ਜੀਤ ਸਿੰਘ, ਰਾਘਵ ਸ਼ਰਮਾ, ਗੁਰਸਾਗਰ ਸਿੰਘ, ਸੰਤੋਖ ਸਿੰਘ, ਰਾਮ ਸਿੰਘ, ਸਤਵੰਤ ਪਟਿਆਲ, ਡਾ. ਗਰੀਬਦਾਸ, ਪ੍ਰਕਾਸ਼ ਬਾਂਸਲ, ਦੀਪਕ ਕਟਨਾ, ਵਿਵੇਕ ਠਾਕੁਰ, ਵਿਜੇ ਕੁਮਾਰ ਆਦਿ ਹਾਜ਼ਰ ਸਨ।

ਫੋਟੋ ਅਜਮੇਰ ਦੀਵਾਨਾ

Leave a Reply

Your email address will not be published. Required fields are marked *