ਪ੍ਰਭੂ ਯਿਸੂ ਮਸੀਹ ਨੇ ਵਿਸ਼ਵ ਨੂੰ ਏਕਤਾ ਅਤੇ ਸ਼ਾਂਤੀ ਦਾ ਸੰਦੇਸ਼ ਦਿੱਤਾ: ਡਾ: ਰਮਨ ਘਈ

ਪ੍ਰਭੂ ਯਿਸੂ ਮਸੀਹ ਨੇ ਵਿਸ਼ਵ ਨੂੰ ਏਕਤਾ ਅਤੇ ਸ਼ਾਂਤੀ ਦਾ ਸੰਦੇਸ਼ ਦਿੱਤਾ: ਡਾ: ਰਮਨ ਘਈ

ਯੇਰੂਸ਼ਲਮ ਚਰਚ ਵਿੱਚ ਕ੍ਰਿਸਮਸ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ

Oplus_131072

ਹੁਸ਼ਿਆਰਪੁਰ 25 ਦਸੰਬਰ ( ਤਰਸੇਮ ਦੀਵਾਨਾ) ਜੇਰੂਸ਼ਲਮ ਚਰਚ ਹੁਸ਼ਿਆਰਪੁਰ ਵਿਖੇ ਪਾਸਟਰ ਵਿਧਾਇਕ ਅਤੇ ਪੰਜਾਬ ਕ੍ਰਿਸਚੀਅਨ ਫਰੰਟ ਦੇ ਪ੍ਰਧਾਨ ਦੀ ਅਗਵਾਈ ਹੇਠ ਕ੍ਰਿਸਮਿਸ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਮੂਹ ਈਸਾਈ ਭਾਈਚਾਰੇ ਅਤੇ ਸ਼ਹਿਰ ਵਾਸੀਆਂ ਨੇ ਪ੍ਰਭੂ ਯਿਸੂ ਮਸੀਹ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ | ਇਸ ਮੌਕੇ ਯੂਥ ਸਿਟੀਜ਼ਨ ਕੌਂਸਲ ਦੇ ਸੂਬਾ ਪ੍ਰਧਾਨ ਡਾ: ਰਮਨ ਨੇ ਕਿਹਾ ਕਿ ਪ੍ਰਭੂ ਯਿਸੂ ਮਸੀਹ ਨੇ ਸਮੁੱਚੇ ਵਿਸ਼ਵ ਨੂੰ ਏਕਤਾ ਅਤੇ ਸ਼ਾਂਤੀ ਦਾ ਸੰਦੇਸ਼ ਦਿੱਤਾ ਅਤੇ ਉਨ੍ਹਾਂ ਨੇ ਸਾਨੂੰ ਸਾਰਿਆਂ ਨੂੰ ਪਿਆਰ ਨਾਲ ਰਹਿਣ ਅਤੇ ਅਨਿਆਂ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ। ਡਾ: ਰਮਨ ਘਈ ਨੇ ਕਿਹਾ ਕਿ ਅੱਜ ਕਰੋੜਾਂ ਲੋਕ ਪ੍ਰਭੂ ਯਿਸੂ ਮਸੀਹ ਪ੍ਰੇਰਿਤ ਹੋ ਕੇ ਸ਼ਾਂਤੀ ਅਤੇ ਖੁਸ਼ੀ ਨਾਲ ਆਪਣਾ ਜੀਵਨ ਬਤੀਤ ਕਰ ਰਹੇ ਹਨ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਪ੍ਰਭੂ ਯਿਸੂ ਦੇ ਜਨਮ ਦਿਹਾੜੇ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸਾਲ ਭਰ ਪੜ੍ਹਾਈ ਅਤੇ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਹਰ ਕ੍ਰਿਸਮਸ ਦੇ ਤਿਉਹਾਰ ‘ਤੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਕ੍ਰਿਸਮਿਸ ਫਰੰਟ ਪੰਜਾਬ ਦੇ ਪ੍ਰਧਾਨ ਨੇ ਇਲਾਕਾ ਨਿਵਾਸੀਆਂ ਨੂੰ ਕ੍ਰਿਸਮਿਸ ਦੀ ਵਧਾਈ ਦਿੱਤੀ ਅਤੇ ਪ੍ਰਭੂ ਯਿਸੂ ਮਸੀਹ ਦੇ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਪ੍ਰਭੂ ਯਿਸ਼ੂ ਨੇ ਜੋ ਜੀਵਨ ਬਖ਼ਸ਼ਿਆ ਹੈ, ਉਸ ਨੂੰ ਚੰਗੇ ਕੰਮਾਂ ਅਤੇ ਪ੍ਰਮਾਤਮਾ ਦੀ ਭਗਤੀ ਵਿੱਚ ਵਰਤਣਾ ਚਾਹੀਦਾ ਹੈ ਅਤੇ ਹੋਰ ਲੋੜਵੰਦਾਂ ਦੀ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਜੀਵਨ ਵਿੱਚ ਆ ਕੇ ਪ੍ਰਮਾਤਮਾ ਨੇ ਸਾਨੂੰ ਸਚੇ ਮਾਰਗ ’ਤੇ ਚੱਲਣ ਦਾ ਰਾਹ ਦਿਖਾਇਆ ਹੈ ਅਤੇ ਸਾਨੂੰ ਸਾਰਿਆਂ ਨੂੰ ਪ੍ਰਮਾਤਮਾ ਵੱਲੋਂ ਦਿੱਤੀਆਂ ਸਿੱਖਿਆਵਾਂ ’ਤੇ ਚੱਲ ਕੇ ਆਪਣਾ ਜੀਵਨ ਸੁਖੀ ਬਣਾਉਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਾਸਟਰ ਵਿੱਕੀ ਮਸੀਹ, ਪਾਸਟਰ ਰਾਹੁਲ, ਵਿਕਾਸ ਕੁਮਾਰ, ਪੰਕਜ, ਮਨੀ, ਦਲਵੀਰ, ਅਨੇਜਾ, ਅਭਿਸ਼ੇਕ, ਗੁਰਪ੍ਰੀਤ, ਇੰਦਰਾ, ਜੋਗਿੰਦਰ, ਸੁਰਿੰਦਰ ਤੋਂ ਇਲਾਵਾ ਸੈਂਕੜੇ ਪ੍ਰਚਾਰਕ ਅਤੇ ਪ੍ਰਮਾਤਮਾ ਪ੍ਰੇਮੀ ਹਾਜ਼ਰ ਸਨ।

Leave a Reply

Your email address will not be published. Required fields are marked *