ਭਗਵਾਨ ਮਹਾਂਵੀਰ ਜੈਯੰਤੀ ਮੌਕੇ ਮੀਟ ਤੇ ਅੰਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ
ਮੰਗਲਵਾਰ ਨੂੰ ਮੀਟ ਤੇ ਅੰਡੇ ਦੀਆਂ ਦੁਕਾਨਾਂ/ਰੇਹੜੀਆਂ ’ਤੇ ਵਿਕਰੀ ’ਤੇ ਰਹੇਗੀ ਪਾਬੰਦੀ
ਜਲੰਧਰ, 4ਅਪ੍ਰੈਲ(ਸੁਨੀਲ ਕੁਮਾਰ) ਜ਼ਿਲ੍ਹਾ ਪ੍ਰਸ਼ਾਸਨ ਵਲੋਂ 4 ਅਪ੍ਰੈਲ ਨੂੰ ਭਗਵਾਨ ਮਹਾਂਵੀਰ ਜੀ ਦੇ ਜਨਮ ਦਿਹਾੜੇ ਮੌਕੇ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮੀਟ ਅਤੇ ਅੰਡੇ ਦੀਆਂ ਸਾਰੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਜ਼ਿਲ੍ਹਾ ਮੈਜਿਸਟਰੇਟ ਜਸਪ੍ਰੀਤ ਸਿੰਘ ਵਲੋਂ ਧਾਰਾ 144 ਤਹਿਤ ਜਾਰੀ ਹੁਕਮਾਂ ਅਨੁਸਾਰ ਮੰਗਲਵਾਰ ਨੂੰ ਭਗਵਾਨ ਮਹਾਂਵੀਰ ਜੈਯੰਤੀ ਵਾਲੇ ਦਿਨ ਜ਼ਿਲ੍ਹਾ ਜਲੰਧਰ ਦੀਆਂ ਸਾਰੀਆਂ ਮੀਟ ਅਤੇ ਅੰਡੇ ਦੀਆਂ ਦੁਕਾਨਾਂ/ਰੇਹੜੀਆਂ ’ਤੇ ਵਿਕਰੀ ਦੀ ਪਾਬੰਦੀ ਰਹੇਗੀ।