ਪੰਜਾਬ ਸੂਬਾ ਇੰਚਾਰਜ ਹਰਜਿੰਦਰ ਸਿੰਘ ਬਿੱਲਾ ਦੀ ਪ੍ਰਧਾਨਗੀ ਹੇਠ ਹੋਈ, ਸ਼ਿਵ ਸੈਨਾ (ਅਖੰਡ ਭਾਰਤ) ਦੀ ਹੰਗਾਮੀ ਮੀਟਿੰਗ

ਜਲੰਧਰ 18ਅਪ੍ਰੈਲ (ਸੁਨੀਲ ਕੁਮਾਰ)ਸ਼ਿਵ ਸੈਨਾ (ਅਖੰਡ ਭਾਰਤ) ਦੀ ਇਕ ਵਿਸ਼ੇਸ਼ ਮੀਟਿੰਗ ਪੰਜਾਬ ਸੂਬਾ ਇੰਚਾਰਜ ਹਰਜਿੰਦਰ ਸਿੰਘ ਬਿੱਲਾ ਦੀ ਪ੍ਰਧਾਨਗੀ ਹੇਠ ਹੋਈ,

ਜਿਸ ਵਿਚ ਕੌਮੀ ਜਨਰਲ ਸਕੱਤਰ ਅਨਿਲ ਗੋਇਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ | ਮੀਟਿੰਗ ਵਿੱਚ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਸ਼ਿਵ ਸੈਨਾ (ਅਖੰਡ ਭਾਰਤ) ਵੱਲੋਂ ਉਮੀਦਵਾਰ ਖੜ੍ਹੇ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਜਾਣਕਾਰੀ ਦਿੰਦਿਆਂ ਸੂਬਾ ਸੰਗਠਨ ਮੰਤਰੀ ਗੁਰਿੰਦਰ ਸਿੱਧੂ ਅਤੇ ਜਲੰਧਰ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸੇਠੀ ਨੇ ਦੱਸਿਆ ਕਿ ਜਲੰਧਰ ਲੋਕ ਸਭਾ ਜਿਮਨੀ ਚੋਣ ਲਈ ਕੁੱਲ ਤਿੰਨ ਮੈਬਰਾਂ ਵੱਲੋਂ ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦੇ ਨਾਂ ਕੌਮੀ ਪ੍ਰਧਾਨ ਅਜੇ ਮਹਿਤਾ ਨੂੰ ਭੇਜ ਦਿੱਤੇ ਗਏ ਹਨ ਅਤੇ ਜਲਦੀ ਹੀ ਪਾਰਟੀ ਵੱਲੋਂ ਉਮੀਦਵਾਰ ਦੇ ਨਾਂ ਦਾ ਐਲਾਨ ਕੀਤਾ ਜਾਵੇਗਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੌਮੀ ਜਨਰਲ ਸਕੱਤਰ ਅਨਿਲ ਗੋਇਲ ਅਤੇ ਸੂਬਾ ਇੰਚਾਰਜ ਹਰਜਿੰਦਰ ਸਿੰਘ ਬਿੱਲਾ ਨੇ ਸ਼ਿਵ ਸੈਨਾ (ਅਖੰਡ ਭਾਰਤ) ਦੇ ਸਮੂਹ ਮੈਂਬਰਾਂ ਨੂੰ ਜਲੰਧਰ ਉਪ ਚੋਣ ਵਿੱਚ ਪੂਰਾ ਜ਼ੋਰ ਲਾਉਣ ਦੀ ਅਪੀਲ ਕੀਤੀ ਤਾਂ ਜੋ ਇਨ੍ਹਾਂ ਚੋਣਾਂ ਵਿੱਚ ਪਾਰਟੀ ਦੇ ਉਮੀਦਵਾਰ ਨੂੰ ਜਿਤਾਇਆ ਜਾ ਸਕੇ। ਇਸ ਮੌਕੇ ਸੂਬਾ ਸਕੱਤਰ ਮਨੋਜ ਸੋਨੀ, ਜ਼ਿਲ੍ਹਾ ਜਲੰਧਰ ਦੇ ਯੂਥ ਪ੍ਰਧਾਨ ਲਵਿਤ ਪਰਾਸ਼ਰ, ਜ਼ਿਲ੍ਹਾ ਕਪੂਰਥਲਾ ਦੇ ਮੀਤ ਪ੍ਰਧਾਨ ਸਿਮਰ ਕੁਮਾਰ, ਹਿਮਾਚਲ ਪ੍ਰਦੇਸ਼ ਇੰਚਾਰਜ ਨਵੀਨ ਕਾਲੀਆ, ਜ਼ਿਲ੍ਹਾ ਜਲੰਧਰ ਦੇ ਚੇਅਰਮੈਨ ਗੁਰਦੀਪ ਬਿੱਟੂ, ਜਲੰਧਰ ਦਿਹਾਤੀ ਦੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ, ਕੁਲਜੀਤ ਆਦਿ ਵੀ ਹਾਜ਼ਰ ਸਨ।

Leave a Reply

Your email address will not be published. Required fields are marked *