ਜਲੰਧਰ ,ਉਪਕਾਰ ਨਗਰ ਕਾਂਗਰਸ ਪਾਰਟੀ ਦੀ ਹੋਈ ਹੰਗਾਮੀ ਮੀਟਿੰਗ ਲੋਕਾਂ ਦਾ ਇਕੱਠ ਦੇਖ, ਵਿਰੋਧੀ ਪਾਰਟੀਆਂ ਦੇ ਉੱਡ ਜਾਣਗੇ ਹੋਸ਼।
ਜਲੰਧਰ 24ਅਪ੍ਰੈਲ (ਸੁਨੀਲ ਕੁਮਾਰ) ਜਲੰਧਰ ਦੇ ਉਪਕਾਰ ਨਗਰ ਵਿਖੇ ਆਉਣ ਵਾਲੀਆਂ ਵੋਟਾਂ ਦੇ ਸੰਬੰਧ ਵਿੱਚ ਕਾਂਗਰਸ ਪਾਰਟੀ ਦੀ ਹੰਗਾਮੀ ਮੀਟਿੰਗ ਹੋਈ।ਜਿਸ ਵਿੱਚ ਕਾਂਗਰਸ ਪਾਰਟੀ ਦੇ ਵੱਖ-ਵੱਖ ਆਗੂਆਂ ਨੇ ਪਹੁੰਚ ਕੇ ਆਪਣੇ ਵਿਚਾਰ ਸਾਂਝੇ ਕੀਤੇ ਇਸ ਮੌਕੇ ਤੇ ਕਾਂਗਰਸ ਪਾਰਟੀ ਦੇ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ (ਉਮੀਦਵਾਰ ਲੋਕ ਸਭਾ) ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੀਟਿੰਗ ਵਿੱਚ ਕਿਤੇ ਨਾ ਕਿਤੇ ਇੰਜ ਲੱਗਦਾ ਹੈ ਕਿ ਲੋਕਾਂ ਦਾ ਇੰਨਾ ਵੱਡਾ ਇਕੱਠ ਦੇਖ ਕੇ ਵਿਰੋਧੀ ਪਾਰਟੀਆਂ ਦੇ ਵੀ ਹੋਸ਼ ਉੱਡ ਜਾਣਗੇ। ਕਾਂਗਰਸ ਪਾਰਟੀ ਦੇ ਵੱਖ-ਵੱਖ ਆਗੂਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਜੋ ਜਨਤਾ ਨਾਲ ਵਾਅਦੇ ਕੀਤੇ ਸੀ ਉਨ੍ਹਾਂ ਵਾਅਦਿਆਂ ਵਿੱਚੋਂ ਕੋਈ ਪੂਰਾ ਨਹੀਂ ਕੀਤਾ। ਅੱਜ ਵੀ ਉਸੇ ਤਰ੍ਹਾਂ ਨਸ਼ਾ ਸਰੇਆਮ ਵਿਕਦਾ ਹੈ ਅਤੇ ਬਿਜਨਿਸ ਮੈਨਾਂ ਨੂੰ ਗੈਂਗਸਟਰ ਵੱਲੋਂ ਧਮਕੀਆਂ ਦੇ ਕੇ ਫਿਰੋਤੀਆਂ ਮੰਗੀਆਂ ਜਾ ਰਹੀਆਂ ਹਨ ਅਤੇ ਪੂਰੇ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਧੱਜੀਆਂ ਉੱਡ ਰਹੀਆਂ ਹਨ। ਕਰਮਜੀਤ ਕੌਰ ਚੌਧਰੀ ਨੇ ਲੋਕਾਂ ਨੂੰ ਅਪੀਲ ਕੀਤੀ ਕੀ ਇਸ ਬਾਰ ਕਾਂਗਰਸ ਪਾਰਟੀ ਨੂੰ ਵੋਟਾਂ ਪਾਉਣ, ਕਾਂਗਰਸ ਪਾਰਟੀ ਦੀ ਜਿੱਤ ਤੁਹਾਡੀ ਆਪਣੀ ਜਿੱਤ ਹੋਵੇਗੀ ਉਨ੍ਹਾਂ ਕਿਹਾ ਕਿ ਲੋਕ ਸਭਾ ਵਿੱਚ ਤੁਹਾਡੇ ਹੱਕਾਂ ਦੀ ਗੱਲ ਕੀਤੀ ਜਾਵੇਗੀ। ਇਸ ਮੌਕੇ ਤੇ ਕਾਂਗਰਸ ਪਾਰਟੀ ਦੇ ਪ੍ਰਤਾਪ ਸਿੰਘ ਬਾਜਵਾ ,ਸੁਖਜਿੰਦਰ ਸਿੰਘ ਰੰਧਾਵਾ, ਕਰਮਜੀਤ ਕੌਰ ਚੌਧਰੀ, ਬਾਵਾ ਹੈਨਰੀ, ਕੌਂਸਲਰ ਰਾਜਵਿੰਦਰ ਸਿੰਘ ਰਾਜਾ, ਕੌਂਸਲਰ ਪੰਮਾ,ਪਰਤਾਪ ਸਿੰਘ ਕੰਬੋਜ , ਰਾਕੇਸ਼ ਅੰਗੁਰਾਲ ਆਦਿ ਮੌਜੂਦ ਸਨ।